ਲੋਹੜੀ ਦੇ ਤਿਉਹਾਰ ‘ਤੇ ਸਰਗੁਨ ਮਹਿਤਾ ਨੇ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

written by Shaminder | January 14, 2021

ਲੋਹੜੀ ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਸਰਗੁਨ ਮਹਿਤਾ ਨੇ ਵੀ ਇਸ ਤਿਉਹਾਰ ਨੂੰ ਆਪਣੇ ਹੀ ਅੰਦਾਜ਼ ‘ਚ ਮਨਾਇਆ । ਇਸ ਮੌਕੇ ਉਹ ਖੂਬ ਮਸਤੀ ਕਰਦੇ ਹੋਏ ਵਿਖਾਈ ਦਿੱਤੀ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਰਗੁਨ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਆਪਣੇ ਭਰਾਵਾਂ ਦੇ ਨਾਲ ਮਸਤੀ ਕਰਦੇ ਹੋਏ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤੋਂ ਬਾਅਦ ਇੱਕ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਭਰਾ ਵੀ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਕੀਤਾ ਸਾਂਝਾ
sargun ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ।ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । Sargun_Mehta ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ ਜਾਂ ਫਿਰ ਚੁਲਬੁਲੇ ਅੰਦਾਜ਼ ਵਾਲੇ ।

 
View this post on Instagram
 

A post shared by Sargun Mehta (@sargunmehta)

 

0 Comments
0

You may also like