ਲੋਹੜੀ ਦੇ ਤਿਉਹਾਰ ‘ਤੇ ਸਰਗੁਨ ਮਹਿਤਾ ਨੇ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

Written by  Shaminder   |  January 14th 2021 10:57 AM  |  Updated: January 14th 2021 10:57 AM

ਲੋਹੜੀ ਦੇ ਤਿਉਹਾਰ ‘ਤੇ ਸਰਗੁਨ ਮਹਿਤਾ ਨੇ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ

ਲੋਹੜੀ ਦਾ ਤਿਉਹਾਰ ਪੂਰੇ ਪੰਜਾਬ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਸਰਗੁਨ ਮਹਿਤਾ ਨੇ ਵੀ ਇਸ ਤਿਉਹਾਰ ਨੂੰ ਆਪਣੇ ਹੀ ਅੰਦਾਜ਼ ‘ਚ ਮਨਾਇਆ । ਇਸ ਮੌਕੇ ਉਹ ਖੂਬ ਮਸਤੀ ਕਰਦੇ ਹੋਏ ਵਿਖਾਈ ਦਿੱਤੀ । ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਰਗੁਨ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।

ਆਪਣੇ ਭਰਾਵਾਂ ਦੇ ਨਾਲ ਮਸਤੀ ਕਰਦੇ ਹੋਏ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਇੱਕ ਤੋਂ ਬਾਅਦ ਇੱਕ ਵੀਡੀਓ ਸਾਂਝੇ ਕੀਤੇ ਹਨ । ਜਿਨ੍ਹਾਂ ‘ਚ ਉਹ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਭਰਾ ਵੀ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ ।

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਕੀਤਾ ਸਾਂਝਾ

sargun

ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਹ ਕੰਮ ਕਰ ਚੁੱਕੇ ਹਨ ।ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

Sargun_Mehta

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ ਜਾਂ ਫਿਰ ਚੁਲਬੁਲੇ ਅੰਦਾਜ਼ ਵਾਲੇ ।

 

View this post on Instagram

 

A post shared by Sargun Mehta (@sargunmehta)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network