ਵਿਆਹ ‘ਚ ਦੋਸਤਾਂ ਨੇ ਨਾਲ ਖੂਬ ਮਸਤੀ ਕਰਦੀ ਨਜ਼ਰ ਆਈ ਸਰਗੁਣ ਮਹਿਤਾ, ਵਾਰ-ਵਾਰ ਦੇਖਿਆ ਜਾ ਰਿਹਾ ਇਹ ਵੀਡੀਓ

Written by  Lajwinder kaur   |  November 16th 2021 04:33 PM  |  Updated: November 16th 2021 04:33 PM

ਵਿਆਹ ‘ਚ ਦੋਸਤਾਂ ਨੇ ਨਾਲ ਖੂਬ ਮਸਤੀ ਕਰਦੀ ਨਜ਼ਰ ਆਈ ਸਰਗੁਣ ਮਹਿਤਾ, ਵਾਰ-ਵਾਰ ਦੇਖਿਆ ਜਾ ਰਿਹਾ ਇਹ ਵੀਡੀਓ

ਪਾਲੀਵੁੱਡ ਜਗਤ ਦੀ ਚੁਲਬੁਲੀ ਅਤੇ ਮਸਤੀ ਕਰਨ ਵਾਲੀ ਅਦਾਕਾਰਾ ਸਰਗੁਣ ਮਹਿਤਾ Sargun Mehta ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਤੇ ਇੰਸਟਾ ਰੀਲ ਸ਼ੇਅਰ ਕਰਦੀ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਕਿਸੇ ਖ਼ਾਸ ਦੋਸਤ ਦੇ ਵਿਆਹ ‘ਚ ਸ਼ਾਮਿਲ ਹੋਈ ਹੈ। ਜਿੱਥੋਂ ਉਹ ਆਪਣੀ ਮਜ਼ੇਦਾਰ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰ ਰਹੀ ਹੈ।

Ravi Dubey and Sargun Mehta

ਹੋਰ ਪੜ੍ਹੋ : ਬੁਆਏ ਫ੍ਰੈਂਡ ਗੁਰਬਕਸ਼ ਸਿੰਘ ਚਾਹਲ ਨੇ ਰੋਮਾਂਟਿਕ ਅੰਦਾਜ਼ ‘ਚ ਅਦਾਕਾਰਾ ਰੁਬੀਨਾ ਬਾਜਵਾ ਨੂੰ ਵਿਆਹ ਲਈ ਕੀਤਾ ਪ੍ਰਪੋਜ਼, ਕਲਾਕਾਰ ਇਸ ਜੋੜੀ ਨੂੰ ਦੇ ਰਹੇ ਨੇ ਵਧਾਈਆਂ

ਉਨ੍ਹਾਂ ਨੇ ਆਪਣੇ ਇੱਕ ਹੋਰ ਡਾਂਸ ਵੀਡੀਓ ਇੰਸਟਾਗ੍ਰਾਮ ਰੀਲ ਉੱਤੇ ਪੋਸਟ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਭਰਾ ਅਤੇ ਦੋਸਤਾਂ ਦੇ ਨਾਲ ਬਾਦਸ਼ਾਹ ਦੇ ਗੀਤ Jugnu ਉੱਤੇ ਕਿਊਟ ਜਿਹਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਚ ਦੇਖ ਸਕਦੇ ਹੋਏ ਸਰਗੁਣ ਮਹਿਤਾ ਨੇ ਬਹੁਤ ਹੀ ਪਿਆਰਾ ਜਿਹਾ ਆਉਟਫਿੱਟ ਪਾਇਆ ਹੋਇਆ ਹੈ, ਜਿਸ 'ਚ ਉਹ ਬਹੁਤ ਹੀ ਖ਼ੂਬਸੂਰਤ ਨਜ਼ਰ ਆ  ਰਹੀ ਹੈ।

ਹੋਰ ਪੜ੍ਹੋ : ‘ਬੰਟੀ ਔਰ ਬਬਲੀ 2’ ਦਾ ਹਾਸਿਆਂ ਦੇ ਰੰਗਾਂ ਨਾਲ ਭਰਿਆ ਮਜ਼ੇਦਾਰ ਟ੍ਰੇਲਰ ਹੋਇਆ ਰਿਲੀਜ਼, ਨਵੇਂ ਜ਼ਮਾਨੇ ਦੇ BB ਟਕਰਾਏ ਅਸਲੀ ਬੰਟੀ ਬਬਲੀ ਦੇ ਨਾਲ, ਦੇਖੋ ਵੀਡੀਓ

qismat 2 trailer out now ammy virk and sargun mehta-min

ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਟਾਪ ਅਦਾਕਾਰਾਂ ਚੋਂ ਇੱਕ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਚ ਕੰਮ ਕੀਤਾ ਹੈ। ਅੰਗਰੇਜ਼ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਜਗਤ ਚ ਕਦਮ ਰੱਖਣ ਵਾਲੀ ਸਰਗੁਣ ਮਹਿਤਾ ਹੁਣ ਹਰ ਦੂਜੀ ਫ਼ਿਲਮ ਚ ਨਜ਼ਰ ਆਉਂਦੀ ਹੈ। ਇਸ ਸਾਲ ਉਹ ਕਿਸਮਤ 2 ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਈ। ਇਸ ਤੋਂ ਇਲਾਵਾ ਉਨ੍ਹਾਂ ਦੀ ਝੋਲੀ ਸੌਂਕਣ ਸੌਂਕਣੇ, ‘ਸਹੁਰਿਆਂ ਦਾ ਪਿੰਡ ਆ ਗਿਆ’ ਤੋਂ ਇਲਾਵਾ ਕਈ ਹੋਰ ਫ਼ਿਲਮਾਂ ਨੇ। ਦੱਸ ਦਈਏ ਸਰਗੁਣ ਮਹਿਤਾ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਟੈਲੀਵਿਜ਼ਨ ਕੈਰੀਅਰ ਤੋਂ ਕੀਤੀ ਸੀ। ਸਾਲ 2009 ਵਿੱਚ ਟੀਵੀ ਸੀਰੀਅਲ ਕਰੋਲ ਬਾਗ ਦੇ ਨਾਲ ਉਨ੍ਹਾਂ ਨੇ ਆਪਣੀ ਅਦਾਕਾਰੀ ਦਾ ਆਗਾਜ਼ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਟੀਵੀ ਸੀਰੀਅਲਾਂ ‘ਚ ਕੰਮ ਕੀਤਾ । ਇਸ ਤੋਂ ਬਾਅਦ ਅੰਗਰੇਜ਼ ਫ਼ਿਲਮ ਦੇ ਨਾਲ ਉਨ੍ਹਾਂ ਨੇ ਪੰਜਾਬੀ ਫ਼ਿਲਮੀ ਜਗਤ ਚ ਕਦਮ ਰੱਖਿਆ। ਇਸ ਫ਼ਿਲਮ ‘ਚ ਨਿਭਾਏ ਕਿਰਦਾਰ ਦੇ ਲਈ ਉਨ੍ਹਾਂ ਨੂੰ ਸਰਬੋਤਮ ਅਦਾਕਾਰਾ ਲਈ ਪੀਟੀਸੀ ਪੰਜਾਬੀ ਫ਼ਿਲਮ ਪੁਰਸਕਾਰ ਵੀ ਸਨਮਾਨਿਤ ਕੀਤਾ ਗਿਆ ਸੀ।

 

 

View this post on Instagram

 

A post shared by Sargun Mehta (@sargunmehta)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network