ਬੀਚ ‘ਤੇ ਸਰਗੁਨ ਮਹਿਤਾ ਮਸਤੀ ਕਰਦੀ ਆਈ ਨਜ਼ਰ, ਵੀਡੀਓ ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | October 13, 2022 10:38am

ਸਰਗੁਨ ਮਹਿਤਾ (Sargun Mehta) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਬੀਚ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਪ੍ਰਸ਼ੰਸਕਾਂ ਨੂੰ ਵੀ ਇਹ ਤਸਵੀਰਾਂ ਬਹੁਤ ਜ਼ਿਆਦਾ ਪਸੰਦ ਆ ਰਹੀਆਂ ਨੇ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸਰਗੁਨ ਮਹਿਤਾ ਨੇ ਇੱਕ ਵੀਡੀਓ (Video) ਵੀ ਸਾਂਝਾ ਕੀਤਾ ਹੈ ।

Sargun Mehta Image Source : Instagram

ਹੋਰ ਪੜ੍ਹੋ : ਪਤੀ ਨਵਰਾਜ ਹੰਸ ਦੇ ਨਾਲ ਯੂ.ਕੇ. ‘ਚ ਵੈਕੇਸ਼ਨ ਮਨਾ ਰਹੀ ਅਜੀਤ ਮਹਿੰਦੀ, ਵੀਡੀਓ ਕੀਤਾ ਸਾਂਝਾ

ਜਿਸ ‘ਚ ਅਦਾਕਾਰਾ ਸਮੁੰਦਰ ਦੀਆਂ ਲਹਿਰਾਂ ਦਾ ਅਨੰਦ ਉਠਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਵੀਡੀਓ ਬਾਲੀਵੁੱਡ ਫ਼ਿਲਮ ਦਾ ਮਿਊਜ਼ਿਕ ਚੱਲ ਰਿਹਾ ਹੈ । ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਲੈ ਕੇ ਚਰਚਾ ‘ਚ ਹੈ ।

Sargun Mehta With husband image Source :instagram

ਹੋਰ ਪੜ੍ਹੋ :  ਲੰਡਨ ‘ਚ ਆਪਣੇ ਬੇਟੇ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਮਿਸ ਪੂਜਾ, ਵੀਡੀਓ ਕੀਤਾ ਸਾਂਝਾ

ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਇਹ ਪਹਿਲਾ ਮੌਕਾ ਹੈ ਜਦੋਂ ਦੋਵੇਂ ਇੱਕਠੇ ਇਸ ਫ਼ਿਲਮ ‘ਚ ਨਜ਼ਰ ਆਏ ਹਨ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।

Sargun Mehta image From instagram

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ ਕਰੋਲ ਬਾਗ ਦੇ ਨਾਲ ਕੀਤੀ ਸੀ । ਜਿਸ ‘ਚ ਉਨ੍ਹਾਂ ਦੇ ਰੀਅਲ ਲਾਈਫ ਪਤੀ ਰਵੀ ਦੁਬੇ ਵੀ ਸਨ । ਇਸ ਤੋਂ ਬਾਅਦ ਅਦਾਕਾਰਾ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਸੀਰੀਅਲ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਨਜ਼ਰ ਆਉਣ ਲੱਗ ਪਈ ।

 

View this post on Instagram

 

A post shared by Sargun Mehta (@sargunmehta)

You may also like