ਸਰਗੁਨ ਮਹਿਤਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ (Sargun Mehta) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਰਵੀ ਦੁਬੇ (Ravi Dubey) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਰੋਮਾਂਟਿਕ ਵੀਡੀਓ (Romantic Video) ‘ਚ ਸਰਗੁਨ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਮਹਿਤਾ ਨੇ ਲਿਖਿਆ ਕਿ ‘ਇੱਕਠਿਆਂ ਹੋਣ ਦੇ ਇਹ ਬਾਰਾਂ ਸਾਲ ਆਉਣ ਵਾਲੇ ਅਰਬਾਂ ਸਾਲਾਂ ਦੀ ਸਿਰਫ ਸ਼ੁਰੂਆਤ ਹਨ । 12 ਸਾਲ ਮੁਬਾਰਕ ਮੇਰੇ ਡਿਅਰ’ । ਦਰਅਸਲ ਇਸ ਵੀਡੀਓ ਨੂੰ ਅਦਾਕਾਰਾ ਦੇ ਪਤੀ ਰਵੀ ਦੁਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਜਿਸ ਤੋਂ ਬਾਅਦ ਇਸ ਨੂੰ ਸਰਗੁਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਮਹਿਲਾ ਦਿਵਸ ਦੇ ਮੌਕੇ ‘ਤੇ ਜਸਬੀਰ ਜੱਸੀ ਨੇ ਆਪਣੀ ਮਾਤਾ ਜੀ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ
ਇਸ ਵੀਡੀਓ ‘ਤੇ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਹਰ ਕੋਈ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਨੇ ਲਵ ਮੈਰਿਜ ਕਰਵਾਈ ਹੈ । ਦੋਵਾਂ ਦੀ ਮੁਲਾਕਾਤ ਦਿੱਲੀ ‘ਚ ਇੱਕ ਸ਼ੋਅ ਦੇ ਦੌਰਾਨ ਹੀ ਹੋਈ ਸੀ । ਸਰਗੁਨ ਮਹਿਤਾ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਰੋਮਾਂਟਿਕ ਕਿਰਦਾਰ ਹੋਣ, ਕਾਮਿਕ ਜਾਂ ਫਿਰ ਨੈਗੇਟਿਵ ਕਿਰਦਾਰ ਨਿਭਾਉਣੇ ਹੋਣ।ਸਰਗੁਨ ਮਹਿਤਾ ਦੇ ਪਤੀ ਵੀ ਇੱਕ ਵਧੀਆ ਅਦਾਕਾਰ ਹਨ ।ਉਨ੍ਹਾਂ ਨੇ ਹੁਣ ਤੱਕ ਕਈ ਟੀਵੀ ਸੀਰੀਅਲਸ ‘ਚ ਕੰਮ ਕੀਤਾ ਹੈ ਅਤੇ ਕਈ ਸੀਰੀਅਲਸ ਦਾ ਨਿਰਮਾਣ ਵੀ ਉਹ ਸਰਗੁਨ ਮਹਿਤਾ ਦੇ ਨਾਲ ਰਲ ਕੇ ਕਰ ਰਹੇ ਨੇ । ਟੀਵੀ ਦੇ ਕਈ ਸ਼ੋਅਜ਼ ‘ਚ ਉਹ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
