ਸਰਗੁਨ ਮਹਿਤਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ (Sargun Mehta ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਰਵੀ ਦੁਬੇ ਦੇ ਨਾਲ ਨਜ਼ਰ ਆ ਰਹੀ ਹੈ । ਗੀਤ ‘ਚ ਦੋਵੇਂ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ ਅਤੇ ਕਿਸਮਤ-2 ਫ਼ਿਲਮ ਦਾ ਗੀਤ ਬੈਕਗਰਾਊਂਡ ‘ਚ ਵੱਜਦਾ ਸੁਣਾਈ ਦੇ ਰਿਹਾ ਹੈ । ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਵੀ ਇਸ ‘ਤੇ ਕਮੈਂਟਸ ਕੀਤੇ ਹਨ ।
Image From Instagram
ਹੋਰ ਪੜ੍ਹੋ : ਨਿਮਰਤ ਖਹਿਰਾ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀ ਕੀਤੀ ਤਸਵੀਰ, ਘਰ ਆਉਣ ‘ਤੇ ਕੀਤਾ ਧੰਨਵਾਦ
ਅਦਾਕਾਰ ਬਿੰਨੂ ਢਿੱਲੋਂ ਨੇ ਵੀ ਇਸ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ । ਇਸ ਤੋਂ ਇਲਾਵਾ ਅਦਾਕਾਰਾ ਦੇ ਫੈਨਸ ਵੀ ਇਸ ‘ਤੇ ਆਪੋੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਦੱਸ ਦਈਏ ਕਿ ਨਿਮਰਤ ਖਹਿਰਾ ਅਤੇ ਐਮੀ ਵਿਰਕ ਦੀ ਇਹ ਫ਼ਿਲਮ 23 ਸਤੰਬਰ ਨੂੰ ਰਿਲੀਜ਼ ਹੋਵੇਗੀ ।
View this post on Instagram
ਇਸ ਤੋਂ ਪਹਿਲਾਂ ਫ਼ਿਲਮ ਦੇ ਗੀਤ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ । ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐਮੀ ਵਿਰਕ ਦੇ ਨਾਲ ਹੀ ਸਰਗੁਨ ਕਿਸਮਤ ‘ਚ ਨਜ਼ਰ ਆਏ ਸਨ ।
Image From Instagram
ਇਸ ਫ਼ਿਲਮ ਨੂੰ ਤਾਂ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।‘ਕਿਸਮਤ -੨’ ਦੀ ਕਹਾਣੀ ਕਿਸ ਤਰ੍ਹਾਂ ਦੀ ਹੋਵੇਗੀ ਇਹ ਸਭ ਵੇਖਣ ਨੂੰ ਮਿਲੇਗਾ ੨੩ ਸਤੰਬਰ ਨੂੰ ।ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।