ਰੈਸਟੋਰੈਂਟ ‘ਚ ਕੁਝ ਇਸ ਤਰ੍ਹਾਂ ਨੱਚਦੀ ਨਜ਼ਰ ਆਈ ਸਰਗੁਣ ਮਹਿਤਾ, ਸੋਸ਼ਲ ਮੀਡੀਆ 'ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Written by  Lajwinder kaur   |  June 29th 2020 12:24 PM  |  Updated: June 29th 2020 12:25 PM

ਰੈਸਟੋਰੈਂਟ ‘ਚ ਕੁਝ ਇਸ ਤਰ੍ਹਾਂ ਨੱਚਦੀ ਨਜ਼ਰ ਆਈ ਸਰਗੁਣ ਮਹਿਤਾ, ਸੋਸ਼ਲ ਮੀਡੀਆ 'ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਪੁਰਾਣਾ ਡਾਂਸ ਵਾਲਾ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਹਸਬੈਂਡ ਰਵੀ ਦੁਬੇ ਦੇ ਨਾਲ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਰਵੀ ਦੁਬੇ ਹਿੰਦੀ ਸੌਂਗ ਗਾਉਂਦੇ ਹੋਏ ਨਜ਼ਰ ਆ ਰਹੇ ਨੇ ਤੇ ਸਰਗੁਣ ਮਹਿਤਾ ਉਸ ਗੀਤ ਉੱਤੇ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ ।

Vote for your favourite : https://www.ptcpunjabi.co.in/voting/

ਸਰਗੁਣ ਮਹਿਤਾ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਕਪੈਸ਼ਨ ‘ਚ ਲਿਖਿਆ ਹੈ, ‘ਮੈਨੂੰ ਰੈਸਟੋਰੈਂਟਾਂ ਵਿਚ ਬੇਤਰਤੀਬੇ ਡਾਂਸ ਕਰਨਾ ਯਾਦ ਆ ਰਿਹਾ ਹੈ .. ਕਿਉਂਕਿ ਵਧੀਆ ਸੀ’ । ਇਸ ਵੀਡੀਓ ‘ਚ ਉਹ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਹੁਣ ਤੱਕ ਤਿੰਨ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ । sargun mehta ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪਿਛੇ ਜਿਹੇ ਗਿੱਪੀ ਗਰੇਵਾਲ ਤੇ ਬਾਦਸ਼ਾਹ ਦੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਆਪਣੀ ਬਿਹਤਰੀਨ ਅਦਾਕਾਰੀ ਕਰਕੇ ਉਹ ਇੱਕ ਵਾਰ ਫਿਰ ਤੋਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦੀ ਬੈਸਟ ਐਕਟਰੈੱਸ ਦੀ ਕੈਟਾਗਿਰੀ ਲਈ ਨੌਮੀਨੇਟ ਹੋਏ ਨੇ । ਪਿਛਲੇ ਸਾਲ ਆਈ ਪੰਜਾਬੀ ਫ਼ਿਲਮ ‘ਸੁਰਖ਼ੀ ਬਿੰਦੀ’ ‘ਚ ਨਿਭਾਏ ਰੋਲ ਲਈ ਉਨ੍ਹਾਂ ਨੂੰ ਨੌਮੀਨੇਟ ਕੀਤਾ ਗਿਆ ਹੈ ।best actress

ਇਸ ਦਿੱਤੇ ਹੋਏ ਲਿੰਕ ਉੱਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ https://www.ptcpunjabi.co.in/voting/ । ਆਪਣੀ ਪਸੰਦ ਦੇ ਕਲਾਕਾਰ ਨੂੰ ਵੋਟ ਕਰਨ ਲਈ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ਉੱਤੇ ਜਾ ਕੇ ਵੀ ਵੋਟ ਕਰ ਸਕਦੇ ਹੋ । ਤਿੰਨ ਜੁਲਾਈ ਨੂੰ ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਸੋ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਫੇਸਬੁੱਕ ਪੇਜ਼ ਤੇ ਪੀਟੀਸੀ ਪੰਜਾਬੀ ਚੈਨਲ ਦੇ ਨਾਲ ।

surkhi bindi sargun mehta and gurnam bhullar


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network