ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੀ ਜੋੜੀ ਨੂੰ ਕੈਨੇਡਾ ‘ਚ ਮਿਲਿਆ ਭਰਵਾਂ ਹੁੰਗਾਰਾ,ਦੇਖੋ ਵੀਡੀਓ

Written by  Lajwinder kaur   |  May 15th 2019 01:09 PM  |  Updated: May 15th 2019 01:09 PM

ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੀ ਜੋੜੀ ਨੂੰ ਕੈਨੇਡਾ ‘ਚ ਮਿਲਿਆ ਭਰਵਾਂ ਹੁੰਗਾਰਾ,ਦੇਖੋ ਵੀਡੀਓ

ਸਰਗੁਣ ਮਹਿਤਾ ਦੇ ਗਿੱਪੀ ਗਰੇਵਾਲ ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੀ ਪ੍ਰਮੋਸ਼ਨ ਲਈ ਕੈਨੇਡਾ ਪਹੁੰਚੇ ਹੋਏ ਸਨ। ਦੋਵੇਂ ਕਲਾਕਾਰ ਆਪਣੀ ਆਉਣ ਵਾਲੀ ਫ਼ਿਲਮ ਨੂੰ ਲੈ ਕੇ ਪੱਬਾਂ ਭਾਰ ਹੋਏ ਪਏ ਹਨ। ਜੀ ਹਾਂ ਫ਼ਿਲਮ ਦਾ ਟਰੇਲਰ ਤੇ ਗੀਤਾਂ ਨੇ ਪੂਰੀ ਧੱਕ ਪਾਈ ਹੋਈ ਹੈ।

ਹੋਰ ਵੇਖੋ:ਪ੍ਰੀਤ ਹਰਪਾਲ ਤੇ ਬਿੰਨੂ ਢਿੱਲੋਂ ਨੇ ਫ਼ਿਲਮ ‘ਬਲੈਕੀਆ’ ਦੀ ਸਟਾਰਕਾਸਟ ਨੂੰ ਦਿੱਤੀ ਵਧਾਈ

ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਵੀਡੀਓ ਪਾਈ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘hna pyaar CANADA ... we love you too. Thank you for making this my first and my best #teeyandamela experience.

JALDI MILTEY HAIN THEATRES MEIN.’

ਸਰਗੁਣ ਮਹਿਤਾ ਨੇ ਕੈਨੇਡਾ ‘ਚ ਵੱਸਦੇ ਪੰਜਾਬੀਆਂ ਦਾ ਦਿਲੋਂ ਧੰਨਵਾਦ ਕੀਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਕਿ ਦੋਵਾਂ ਅਦਾਕਾਰਾਂ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕਾਂ ਪਹੁੰਚੇ ਹੋਏ ਸਨ। ਵੀਡੀਓ ‘ਚ ਗਿੱਪੀ ਆਪਣਾ ਮਸ਼ਹੂਰ ਗੀਤ ‘ਮਾਸੀ’ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਵੱਲੋਂ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੋਵਾਂ ਅਦਾਕਾਰਾਂ ਦੀ ਫ਼ਿਲਮ ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ 24 ਮਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਕਰਣ ਆਰ ਗੁਲਾਨੀ ਨੇ ਡਾਇਰੈਕਟਰ ਕੀਤਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network