ਸਰਗੁਨ ਮਹਿਤਾ ਨੇ ਵੀਡੀਓ ਸ਼ੇਅਰ ਕਰ ਵਿਆਹੇ ਲੋਕਾਂ ਨੂੰ ਦਿੱਤੀ ਖ਼ਾਸ ਸਲਾਹ, ਵੇਖੋ ਵੀਡੀਓ

written by Pushp Raj | August 17, 2022

Sargun Mehta gives special advice to married couples: ਮਸ਼ਹੂਰ ਪੰਜਾਬੀ ਅਦਾਕਾਰਾ ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਮੋਹ' ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਸਰਗੁਨ ਮਹਿਤਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਖ਼ਾਸ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਵਿਆਹੇ ਲੋਕਾਂ ਨੂੰ ਸਲਾਹ ਦਿੰਦੀ ਹੋਈ ਨਜ਼ਰ ਆ ਰਹੀ ਹੈ।

image from instagram

ਛੋਟੇ ਪਰਦੇ ਤੋਂ ਪੰਜਾਬੀ ਫ਼ਿਲਮਾਂ ਵਿੱਚ ਕਦਮ ਰੱਖਣ ਵਾਲੀ ਸਰਗੁਨ ਮਹਿਤਾ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਉਹ ਆਪਣੇ ਫੈਨਜ਼ ਦੇ ਨਾਲ ਫਨੀ ਵੀਡੀਓਜ਼, ਤਸਵੀਰਾਂ ਤੇ ਅਪਕਮਿੰਗ ਪ੍ਰੋਜੈਕਟਸ ਬਾਰੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।

ਹਾਲ ਹੀ ਵਿੱਚ ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਪਤੀ ਰਵੀ ਦੂਬੇ ਨਾਲ ਇੱਕ ਫਨੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਇੱਕ ਸੋਸ਼ਲ ਮੀਡੀਆ ਟ੍ਰੈਂਡਿਗ ਡਾਇਲਾਗ ਉੱਤੇ ਲਿਪਸਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ਵਿੱਚ ਉਹ ਵਿਆਹੇ ਲੋਕਾਂ ਨੂੰ ਖ਼ਾਸ ਕਰਕੇ ਪਤੀਆਂ ਨੂੰ ਪਤਨੀ ਨਾਲ ਕਿਸੇ ਵੀ ਵਿਸ਼ੇ 'ਤੇ ਬਹਿਸ ਨਾ ਕਰਨ ਦੀ ਸਲਾਹ ਦੇ ਰਹੀ ਹੈ।

image from instagram

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਨੇ ਇੱਕ ਖ਼ਾਸ ਕਪੈਸ਼ਨ ਵੀ ਲਿਖਿਆ ਹੈ। ਕੈਪਸ਼ਨ ਵਿੱਚ ਉਸ ਨੇ ਲਿਖਿਆ, " MARRIAGE ADVICE ANYONE 😁😁🤣 @ravidubey2312 is good boy."

ਇਸ ਵੀਡੀਓ ਦੇ ਵਿੱਚ ਸਰਗੁਨ ਤੇ ਰਵੀ ਵਿਆਹੁਤਾ ਲੋਕਾਂ ਨੂੰ ਇਹ ਸਲਾਹ ਦਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਪਤੀ-ਪਤਨੀ ਦੇ ਰਿਸ਼ਤੇ ਵਿੱਚ ਲੜਾਈ, ਕਲੇਸ਼ ਅਤੇ ਬਹਿਤ ਤੋਂ ਬਚਣਾ ਚਾਹੀਦਾ ਹੈ। ਜਿਨ੍ਹਾਂ ਘੱਟ ਬਹਿਸ ਕਰੋਗੇ ਤੁਹਾਡਾ ਰਿਸ਼ਤਾ ਉਨ੍ਹਾਂ ਹੀ ਵੱਧ ਚੱਲੇਗਾ। ਇਸ ਦੇ ਨਾਲ ਹੀ ਸਰਗੁਣ ਨੇ ਲੋਕਾਂ ਨੂੰ ਇਹ ਵੀ ਦੱਸਿਆ ਕਿ ਲੜਾਈ ਜਾਂ ਬਹਿਸ ਵਿੱਚ ਹਾਰ ਜਾਣਾ, ਰਿਸ਼ਤੇ ਨੂੰ ਹਾਰ ਜਾਣ ਨਾਲੋਂ ਬਿਹਤਰ ਹੈ।

image from instagram

ਹੋਰ ਪੜ੍ਹੋ: ਜੈਕਲੀਨ ਫਰਨਾਂਡੀਜ਼ ਦੀਆਂ ਵਧੀਆਂ ਮੁਸ਼ਕਿਲਾਂ, ED ਨੇ 200 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ 'ਚ ਅਦਾਕਾਰਾ ਨੂੰ ਦੱਸਿਆ ਦੋਸ਼ੀ

ਫੈਨਜ਼ ਨੂੰ ਇਸ ਪਿਆਰੀ ਜੋੜੀ ਦੀ ਇਹ ਵੀਡੀਓ ਬੇਹੱਦ ਪਸੰਦ ਆ ਰਹੀ ਹੈ। ਫੈਨਜ਼ ਇਸ ਵੀਡੀਓ ਉੱਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਜੇਕਰ ਵਰਕ ਫਰੰਟ ਦੀ ਗੱਲ ਕਰੀਏ ਤਾਂ ਸਰਗੁਨ ਜਲਦ ਹੀ ਆਪਣੀ ਨਵੀਂ ਫ਼ਿਲਮ ਮੋਹ ਵਿੱਚ ਨਜ਼ਰ ਆਵੇਗੀ। ਫੈਨਜ਼ ਉਸ ਦੀ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

 

View this post on Instagram

 

A post shared by Sargun Mehta (@sargunmehta)

You may also like