ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਪਸੰਦ
ਸਰਗੁਨ ਮਹਿਤਾ (Sargun Mehta) ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਸ ਦੇ ਨਾਲ ਪਤੀ ਰਵੀ ਦੁਬੇ (Ravi Dubey )ਵੀ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਰਵੀ ਦੁਬੇ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਵੀਡੀਓ ‘ਚ ਦੋਵਾਂ ਦਾ ਅਨੋਖਾ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ ।
Image From Instagram
ਹੋਰ ਪੜ੍ਹੋ : ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ, ਬਾਲੀਵੁੱਡ ਦਾ ਪ੍ਰੀ-ਸੈਲੀਬ੍ਰੇਸ਼ਨ ਸ਼ੁਰੂ
ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਸਰਗੁਨ ਮਹਿਤਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਉਹ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਸਰਗੁਨ ਮਹਿਤਾ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
image From instagram
ਇਸ ਤੋਂ ਇਲਾਵਾ ਉਹ ਬਤੌਰ ਮਾਡਲ ਹੁਣ ਤੱਕ ਕਈ ਗੀਤਾਂ ‘ਚ ਵੀ ਦਿਖਾਈ ਦੇ ਚੁੱਕੇ ਹਨ । ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਦੇ ਪਤੀ ਵੀ ਇੱਕ ਵਧੀਆ ਅਦਾਕਾਰ ਹਨ । ਰਵੀ ਦੁਬੇ ਦੇ ਨਾਲ ਸਰਗੁਨ ਦੀ ਮੁਲਾਕਾਤ ਦਿੱਲੀ ‘ਚ ਹੋਈ ਸੀ । ਦੋਵਾਂ ਨੇ ਲਵ ਮੈਰਿਜ ਕਰਵਾਈ ਸੀ । ਸਰਗੁਨ ਮਹਿਤਾ ਹੁਣ ਤੱਕ ‘ਅੰਗੇਰਜ’ ,ਲਹੌਰੀਏ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ ।
View this post on Instagram