ਸਰਗੁਨ ਮਹਿਤਾ ਨੇ ਦਿਲਜੀਤ ਦੋਸਾਂਝ ਨਾਲ ਸਾਂਝੀ ਕੀਤੀ ਨਵੀਂ ਵੀਡੀਓ, ਕਿਹਾ 'ਵੇਖੋ ਮੈਨੂੰ ਮੈਜ਼ਿਕ ਆਉਂਦਾ ਹੈ'

Written by  Pushp Raj   |  September 29th 2022 03:14 PM  |  Updated: September 29th 2022 03:15 PM

ਸਰਗੁਨ ਮਹਿਤਾ ਨੇ ਦਿਲਜੀਤ ਦੋਸਾਂਝ ਨਾਲ ਸਾਂਝੀ ਕੀਤੀ ਨਵੀਂ ਵੀਡੀਓ, ਕਿਹਾ 'ਵੇਖੋ ਮੈਨੂੰ ਮੈਜ਼ਿਕ ਆਉਂਦਾ ਹੈ'

Sargun Mehta and Diljit Dosanjh new video: ਮਸ਼ਹੂਰ ਪੰਜਾਬੀ ਅਦਾਕਾਰਾ ਸਰਗੁਨ ਮਹਿਤਾ ਆਪਣੀ ਚੰਗੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਜਲਦ ਹੀ ਸਰਗੁਨ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨਾਲ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' ਵਿੱਚ ਨਜ਼ਰ ਆਵੇਗੀ। ਸਰਗੁਨ ਨੇ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਨਾਲ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

Image Source: Instagram

ਮੌਜੂਦਾ ਸਮੇਂ ਵਿੱਚ ਸਰਗੁਨ ਮਹਿਤਾ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦੇ ਨਾਲ -ਨਾਲ ਸਰਗੁਨ ਸੋਸ਼ਲ ਮੀਡੀਆ 'ਤੇ ਵੀ ਬਹੁਤ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਤਸਵੀਰਾਂ, ਵੀਡੀਓ, ਕਾਮੇਡੀ ਵੀਡੀਓਜ਼ ਅਤੇ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ।

ਹਾਲ ਹੀ ਵਿੱਚ ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਦਿਲਜੀਤ ਦੋਸਾਂਝ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਸਰਗੁਨ ਦਿਲਜੀਤ ਦੋਸਾਂਝ ਤੇ ਦਰਸ਼ਕਾਂ ਨੂੰ ਜਾਦੂ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਨੇ ਇੱਕ ਬਹੁਤ ਸੋਹਣਾ ਕੈਪਸ਼ਨ ਵੀ ਲਿਖਿਆ ਹੈ। ਸਰਗੁਨ ਨੇ ਕੈਪਸ਼ਨ ਵਿੱਚ ਲਿਖਿਆ, "Manifesting @diljitdosanjh be like ? ?..ਦੱਸਿਆ ਸੀ ਨਾਂ ਮੈਨੂੰ ਮੈਜ਼ਿਕ ਆਉਂਦਾ ਹੈ ? baaki da magic #5thoctober nu on DUSSEHRA #BBPN #babebhangrapaundene IN THEATRES NEAR YOU"

Image Source: Instagram

ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਨੇ ਚਿੱਟੇ ਰੰਗ ਦਾ ਟੌਪ ਅਤੇ ਗ੍ਰੇ ਰੰਗ ਦੀ ਸਕਰਟ ਪਾਈ ਹੋਈ ਹੈ। ਉਸ ਦੇ ਹੱਥਾਂ ਵਿੱਚ ਕਾਲੇ ਰੰਗ ਦੀ ਇੱਕ ਟੀ-ਸ਼ਰਟ ਹੈ, ਜਿਸ 'ਤੇ ਦਿਲਜੀਤ ਦੋਸਾਂਝ ਦਾ ਪੋਟ੍ਰੇਟ ਬਣਿਆ ਹੋਇਆ ਹੈ। ਸਰਗੁਨ ਅੱਖਾਂ ਬੰਦ ਕਰਕੇ ਇਸ ਟੀ-ਸ਼ਰਟ ਨੂੰ ਸੁੱਟਦੀ ਹੈ, ਅਤੇ ਅਚਾਨਕ ਹੀ ਵੀਡੀਓ ਦੇ ਵਿੱਚ ਦਿਲਜੀਤ ਦੀ ਐਂਟਰੀ ਹੁੰਦੀ ਹੈ ਤੇ ਉਹ ਕਾਲੇ ਰੰਗ ਦੀ ਟੀ-ਸ਼ਰਟ ਪਹਿਨੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਦਿਲਜੀਤ ਤੇ ਸਰਗੁਨ ਦੀ ਫ਼ਿਲਮ ਬਾਬੇ ਭੰਗੜਾ ਪਾਉਂਦੇ ਨੇ ਦਾ ਗੀਤ 'ਕੋਕਾ' ਚੱਲ ਰਿਹਾ ਹੈ।

ਸਰਗੁਨ ਮਹਿਤਾ ਨੇ ਇਸ ਤੋਂ ਪਹਿਲਾਂ ਵੀ ਇੱਕ ਕੋਕਾ ਗੀਤ ਉੱਤੇ ਇੱਕ ਡਾਂਸ ਵੀਡੀਓ ਸ਼ੇਅਰ ਕੀਤੀ ਸੀ। ਸਰਗੁਨ ਮਹਿਤਾ ਤੇ ਦਿਲਜੀਤ ਦੀ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। ਫੈਨਜ਼ ਇਸ ਵੀਡੀਓ ਉੱਤੇ ਵੱਖ-ਵੱਖ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

Image Source: Instagram

ਹੋਰ ਪੜ੍ਹੋ: ਜਾਣੋ ਕਿਸ ਬਾਲੀਵੁੱਡ ਐਕਟਰ ਨੂੰ ਓਟੀਟੀ ਪਲੇਟਫਾਰਮ 'ਤੇ ਨਹੀਂ ਵੇਖਣਾ ਚਾਹੁੰਦੇ ਵਰੁਣ ਧਵਨ, ਪੜ੍ਹੋ ਪੂਰੀ ਖ਼ਬਰ

ਦੱਸ ਦਈਏ ਸਰਗੁਨ ਮਹਿਤਾ ਤੇ ਦਿਲਜੀਤ ਦੋਸਾਂਝ ਦੀ ਫ਼ਿਲਮ 'ਬਾਬੇ ਭੰਗੜਾ ਪਾਉਂਦੇ ਨੇ' 5 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਦਿਲਜੀਤ ਦੇ ਫੈਨਜ਼ ਇਸ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫ਼ਿਲਮ ਵਿੱਚ ਦਿਲਜੀਤ ਦੋਸਾਂਝ ਦੇ ਨਾਲ ਸਰਗੁਨ ਮਹਿਤਾ, ਸੋਹਲੇ ਅਹਿਮਦ ਵੀ ਮੁੱਖ ਭੂਮਿਕਾ ਅਦਾ ਕਰਦੇ ਹੋਏ ਨਜ਼ਰ ਆਉਣਗੇ।

 

View this post on Instagram

 

A post shared by Sargun Mehta (@sargunmehta)

You May Like This
DOWNLOAD APP


© 2023 PTC Punjabi. All Rights Reserved.
Powered by PTC Network