ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Written by  Shaminder   |  October 16th 2021 01:20 PM  |  Updated: October 16th 2021 01:20 PM

ਸਰਗੁਨ ਮਹਿਤਾ ਨੇ ਪਤੀ ਰਵੀ ਦੁਬੇ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸਰਗੁਨ ਮਹਿਤਾ (Sargun Mehta ) ਨੇ ਆਪਣੇ ਪਤੀ ਰਵੀ ਦੁਬੇ (Ravi Dubey)  ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਬਾਲੀਵੁੱਡ ਦੀ ਫ਼ਿਲਮ ਦਾ ਗੀਤ ਚੱਲ ਰਿਹਾ ਹੈ ।ਸਰਗੁਨ ਮਹਿਤਾ ਤੇ ਰਵੀ ਦੁਬੇ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਸਰਗੁਨ ਮਹਿਤਾ ਅਤੇ ਰਵੀ ਦੁਬੇ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

sargun mehta -min Image From Instagram

ਹੋਰ ਪੜ੍ਹੋ : ਗੁਰਲੇਜ ਅਖਤਰ ਅਤੇ ਰਣਜੀਤ ਸੁੱਖ ਦੀ ਆਵਾਜ਼ ‘ਚ ਨਵਾਂ ਗੀਤ ‘ਸਾਊਲ ਮੇਟ’ ਰਿਲੀਜ਼

ਇਹ ਜੋੜੀ ਆਪਣੇ ਵੀਡੀਓ ਅਕਸਰ ਸਾਂਝੇ ਕਰਦੀ ਰਹਿੰਦੀ ਹੈ । ਹਾਲ ਹੀ ‘ਚ ਸਰਗੁਨ ਮਹਿਤਾ ਫ਼ਿਲਮ ‘ਕਿਸਮਤ-2’ ‘ਚ ਨਜ਼ਰ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਇਲਾਵਾ ਸਰਗੁਨ ਮਹਿਤਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਏਗੀ ।

sargun mehta

ਜਿਸ ‘ਚ ਫ਼ਿਲਮ ‘ਸੌਂਕਣ ਸੌਂਕਣੇ’ ਵੀ ਹੈ । ਜਿਸ ‘ਚ ਉਹ ਨਿਮਰਤ ਖਹਿਰਾ ਦੇ ਨਾਲ ਨਜ਼ਰ ਆਏਗੀ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਰਗੁਨ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ । ਜਿਸ ‘ਚ ਮਨਿੰਦਰ ਬੁੱਟਰ ਦੇ ਨਾਲ ‘ਲਾਰੇ’ ਅਤੇ ਅਫਸਾਨਾ ਖ਼ਾਨ ਦੇ ਗੀਤ ‘ਤਿੱਤਲੀਆਂ’ ‘ਚ ਵੀ ਵਿਖਾਈ ਦੇ ਚੁੱਕੀ ਹੈ । ਉਸ ਦਾ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹੈ ਅਤੇ ਹੁਣ ਤੱਕ ਕਈ ਵੱਡੇ ਸੀਰੀਅਲਸ ‘ਚ ਵੀ ਨਜ਼ਰ ਆ ਚੁੱਕਿਆ ਹੈ ।

 

View this post on Instagram

 

A post shared by Ravii Dubey (@ravidubey2312)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network