ਗਾਇਕ ‘ਸਾਰਥੀ ਕੇ’ ਨੇ ਆਪਣੀ ਟੀਮ ਦੇ ਨਾਲ ਮਿਲਕੇ ਜ਼ਰੂਰਤਮੰਦ ਲੋਕਾਂ ਲਈ ਲਾਇਆ ਲੰਗਰ, ਦੇਖੋ ਵੀਡੀਓ

Written by  Lajwinder kaur   |  March 05th 2021 02:48 PM  |  Updated: March 05th 2021 02:48 PM

ਗਾਇਕ ‘ਸਾਰਥੀ ਕੇ’ ਨੇ ਆਪਣੀ ਟੀਮ ਦੇ ਨਾਲ ਮਿਲਕੇ ਜ਼ਰੂਰਤਮੰਦ ਲੋਕਾਂ ਲਈ ਲਾਇਆ ਲੰਗਰ, ਦੇਖੋ ਵੀਡੀਓ

ਪੰਜਾਬੀ ਗਾਇਕ ਸਾਰਥੀ ਕੇ ਜੋ ਕਿ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਇੱਕ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਹੈਪੀ ਰਾਏਕੋਟੀ ਦੇ ਧਾਰਮਿਕ ਗੀਤ ‘ਵਾਹ ਗੁਰੂ’(Wah Guru) ਦੇ ਨਾਲ ਪੋਸਟ ਕੀਤਾ ਹੈ।

inside image of sarthi k instagram Image Source – instagram.com/sarthi_k

 

ਹੋਰ ਪੜ੍ਹੋ : ਕੁਲਜਿੰਦਰ ਸਿੱਧੂ ਤੇ ਸਾਰਾ ਗੁਰਪਾਲ ਦੀ ਆਉਣ ਵਾਲੀ ਫ਼ਿਲਮ 'ਗੁਰਮੁਖ' ਦੀ ਰਿਲੀਜ਼ ਡੇਟ ਆਈ ਸਾਹਮਣੇ, ਐਕਟਰ ਨੇ ਪੋਸਟ ਪਾ ਕੇ ਸ਼ੇਅਰ ਕੀਤਾ ਨਵਾਂ ਪੋਸਟਰ

punjabi singer sarthi k pic Image Source – instagram.com/sarthi_k

ਵੀਡੀਓ ‘ਚ ਦੇਖ ਸਕਦੇ ਹੋ ਉਹ ਆਪਣੀ ਟੀਮ ਦੇ ਨਾਲ ਮਿਲਕੇ ਲੋਕਾਂ ਨੂੰ ਲੰਗਰ ਵੰਡ ਰਹੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਪਰਮਾਤਮਾ ਦਾ ਸ਼ੁਕਰਾਨਾ ਵੀ ਅਦਾ ਕੀਤਾ।

sathi k Image Source – instagram.com/sarthi_k

ਜੇ ਗੱਲ ਕਰੀਏ ਸਾਰਥੀ ਕੇ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਹ ਤੇਰੇ ਬਿਨ, ਕਿੰਗ ਐਂਡ ਕੁਈਨ, ਬਲੈਕ ਸੂਟ, ਟਰਾਂਸਪੋਰਟ, ਛੱਲਾ, ਚੰਡੀਗੜ੍ਹ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ‘ਚ ਖੇਤਰ ‘ਚ ਵੀ ਕੰਮ ਕਰ ਚੁੱਕੇ ਨੇ। ਏਨੀਂ ਦਿਨੀਂ ਉਹ ਦਿੱਲੀ ਕਿਸਾਨ ਅੰਦੋਲਨ ‘ਚ ਵੀ ਸ਼ਾਮਿਲ ਹੋਏ ਸਨ। ਜਿੱਥੇ ਉਹ ਆਪਣੀ ਸੇਵਾਵਾਂ ਨਿਭਾਉਂਦੇ ਹੋਏ ਨਜ਼ਰ ਆਏ ਸੀ।

 

 

View this post on Instagram

 

A post shared by Sarthi K (@sarthi_k)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network