ਧਾਰਮਿਕ ਸ਼ਬਦ "ਸਤਿਗੁਰ ਕੀ ਸੇਵਾ ਸਫਲੁ ਹੈ" ਭਾਈ ਸੁਖਜਿੰਦਰ ਸਿੰਘ ਜੀ ਦੀ ਅਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

written by Aaseen Khan | May 12, 2019

ਧਾਰਮਿਕ ਸ਼ਬਦ "ਸਤਿਗੁਰ ਕੀ ਸੇਵਾ ਸਫਲੁ ਹੈ" ਭਾਈ ਸੁਖਜਿੰਦਰ ਸਿੰਘ ਜੀ ਦੀ ਅਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ : ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਸੰਗਤਾਂ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸੇ ਸਿਲਸਿਲੇ ਦੇ ਤਹਿਤ ਭਾਈ ਸੁਖਜਿੰਦਰ ਸਿੰਘ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ) ਜੀ ਦੀ ਰਸ ਭਿੰਨੀ ਅਵਾਜ਼ 'ਚ ਧਾਰਮਿਕ ਸ਼ਬਦ ਰਿਲੀਜ਼ ਕਰ ਦਿੱਤਾ ਗਿਆ ਹੈ। ਸ਼ਬਦ 'ਸਤਿਗੁਰ ਕੀ ਸੇਵਾ ਸਫਲੁ ਹੈ' ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਗੋਲਡ, ਪੀਟੀਸੀ ਸਿਮਰਨ ਅਤੇ ਯੂ ਟਿਊਬ 'ਤੇ ਪੀਟੀਸੀ ਰਿਕਾਰਡਜ਼ 'ਤੇ ਕਰ ਦਿੱਤਾ ਗਿਆ ਹੈ। ਇਸ ਰੂਹਾਨੀ ਧਾਰਮਿਕ ਸ਼ਬਦ ਨੂੰ ਸੰਗੀਤ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ। ਪੀਟੀਸੀ ਸਿਮਰਨ ਸਟੂਡੀਓ ‘ਚ ਇਹ ਸ਼ਬਦ ਗਾਇਨ ਕੀਤਾ ਗਿਆ ਹੈ। ਹੋਰ ਵੇਖੋ : ਹਮਰੀ ਜਿਹਬਾ ਏਕ ਪ੍ਰਭ' ਧਾਰਮਿਕ ਸ਼ਬਦ ਭਾਈ ਕਮਲਜੀਤ ਸਿੰਘ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ ਇਸ ਤੋਂ ਪਹਿਲਾਂ ਵੀ ਭਾਈ ਸੁਖਜਿੰਦਰ ਸਿੰਘ ਵੱਲੋਂ ਸ਼ਬਦ “ਸਾ ਸੇਵਾ ਕੀਤੀ ਸਫਲ ਹੈ” ਅਤੇ ਸ਼ਬਦ “ਵਿਚਿ ਦੁਨੀਆ ਸੇਵ ਕਮਾਈਐ” ਪੀਟੀਸੀ ਰਿਕਾਰਡਜ਼ ਦੇ ਲੇਬਲ ਨਾਲ ਗਾ ਚੁੱਕੇ ਹਨ। ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਪੀਟੀਸੀ ਨੈੱਟਵਰਕ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ।

0 Comments
0

You may also like