ਸਤਿੰਦਰ ਸਰਤਾਜ ਅਤੇ ਗੁਰਬਾਜ਼ ਗਰੇਵਾਲ ਦਾ ਇਹ ਮਾਸੂਮੀਅਤ ਦੇ ਨਾਲ ਭਰਿਆ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | November 12, 2021 09:25am

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਮਾਲ ਦੇ ਸੂਫੀ ਗਾਇਕ ਸਤਿੰਦਰ ਸਰਤਾਜ Satinder Sartaaj ਜੋ ਕਿ ਏਨੀਂ ਦਿਨੀ ਆਪਣੇ ਮਿਊਜ਼ਿਕ ਸ਼ੋਅ ਦੇ ਲਈ ਕੈਨੇਡਾ ਪਹੁੰਚੇ ਹੋਏ ਹਨ। ਉਨ੍ਹਾਂ ਦੇ ਸ਼ੋਅਜ਼ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ‘ਚ ਸਤਿੰਦਰ ਸਰਤਾਜ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

inside image of satinder sartaaj with gippy grewal in canada

ਹੋਰ ਪੜ੍ਹੋ : ਇੱਕ ਹੋਰ ਕ੍ਰਿਕੇਟਰ ਦਾ ਦਿਲ ਆਇਆ ਬਾਲੀਵੁੱਡ ਦੀ ਅਦਾਕਾਰਾ ‘ਤੇ, ਕ੍ਰਿਕਟਰ KL Rahul ਨੇ ਆਥੀਆ ਸ਼ੈੱਟੀ ਨਾਲ ਕੀਤਾ ਆਪਣੇ ਪਿਆਰ ਦਾ ਇਜ਼ਹਾਰ

ਇਸ ਵੀਡੀਓ ‘ਚ ਉਹ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ Gurbaaz Grewal ਦੇ ਨਾਲ ਨਜ਼ਰ ਆ ਰਿਹਾ ਹੈ । ਵੀਡੀਓ ‘ਚ ਦੇਖ ਸਕਦੇ ਹੋ ਸਤਿੰਦਰ ਸਰਤਾਜ ਬਹੁਤ ਹੀ ਪਿਆਰ ਦੇ ਨਾਲ ਗੁਰਬਾਜ਼ ਨੂੰ ਗੋਦੀ ਚੁੱਕਦੇ ਹੋਏ ਪਿਆਰ ਕਰਦੇ ਹੋਏ ਨਜ਼ਰ ਆ ਰਿਹਾ ਹੈ। ਇਹ ਵੀਡੀਓ ਗਿੱਪੀ ਗਰੇਵਾਲ ਦੇ ਫੈਨਜ਼ ਨੇ ਸ਼ੇਅਰ ਕੀਤਾ ਹੈ। ਦਰਸ਼ਕਾਂ ਨੂੰ ਸਰਤਾਜ ਅਤੇ ਗੁਰਬਾਜ਼ ਦਾ ਇਹ ਦਿਲ ਛੂਹਣ ਵਾਲਾ ਅੰਦਾਜ਼ ਬਹੁਤ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਪੰਜਾਬੀ ਗੀਤ ਮਾਸੂਮੀਅਤ ਦੇ ਨਾਲ ਅਪਲੋਡ ਕੀਤੀ ਗਿਆ ਹੈ ਜੋ ਕਿ ਵੀਡੀਓ ਉੱਤੇ ਪੂਰਾ ਢੁੱਕਦਾ ਹੈ।

ਹੋਰ ਪੜ੍ਹੋ : Ikko Mikke: ਪਿਆਰ ‘ਚ ਫਸੇ ਅਹਿਸਾਸ ਦੀ ਕਹਾਣੀ ਨੂੰ ਬਿਆਨ ਕਰ ਰਿਹਾ ਹੈ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਸੁੱਤੇ ਰਹਿਣ ਦੇ ਪੰਛੀ’, ਦੇਖੋ ਵੀਡੀਓ  

Satinder- Sarta

ਜੇ ਗੱਲ ਕਰੀਏ ‘ਮਾਸੂਮੀਅਤ’ ਗੀਤ ਦੀ ਤਾਂ ਉਹ ਸਾਲ 2017 ‘ਚ ਆਇਆ ਸੀ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਰੱਜ ਕਿ ਪਿਆਰ ਮਿਲਿਆ ਸੀ। ਜਿਸ ਕਰਕੇ ਸਾਲ 2018 ‘ਚ ‘ਬੈਸਟ ਲਿਰਿਸਟ ‘ ਕੈਟਾਗਿਰੀ ਵਿੱਚ ਸਤਿੰਦਰ ਸਰਤਾਜ ਦੇ ਗਾਣੇ ਮਾਸੂਮੀਅਤ ਨੂੰ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018’ ਮਿਲਿਆ ਸੀ। ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਬਹੁਤ ਜਲਦ ਇੱਕ ਵਾਰ ਫਿਰ ਤੋਂ ਇੱਕੋ ਮਿੱਕੇ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਨੀਰੂ ਬਾਜਵਾ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ। ਉਨ੍ਹਾਂ ਨੇ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਹਰ ਇੱਕ ਦੇ ਦਿਲ ‘ਚ ਖ਼ਾਸ ਜਗ੍ਹਾ ਬਣਾਈ ਹੈ। ਜਿਸ ਕਰਕੇ ਉਨ੍ਹਾਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ।

You may also like