‘ਤਵੱਜੋ’ ਦਾ ਟੀਜ਼ਰ ਹੋਇਆ ਰਿਲੀਜ਼, ਦੇਖਣ ਨੂੰ ਮਿਲ ਰਹੀ ਹੈ ਸਤਿੰਦਰ ਸਰਤਾਜ ਤੇ ਈਸ਼ਾ ਰਿਖੀ ਦੀ ਪਿਆਰੀ ਜਿਹੀ ਕਮਿਸਟਰੀ

written by Lajwinder kaur | June 11, 2021

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੀ ਮਿਊਜ਼ਿਕ ਐਲਬਮ ‘ਦਰਿਆਈ ਤਰੑਜ਼ਾਂ’ ‘ਚੋਂ ਇੱਕ ਹੋਰ ਨਵਾਂ ਗੀਤ ਲੈ ਕੇ ਆ ਰਹੇ ਨੇ। ਜੀ ਹਾਂ ਗੀਤ ਤਵੱਜੋ ਦੇ ਪੋਸਟਰ ਤੋਂ ਬਾਅਦ ਟੀਜ਼ਰ ਦਰਸ਼ਕਾਂ ਦਾ ਰੁਬਰੂ ਹੋ ਗਿਆ ਹੈ।

singer satinder sartaaj new song twajjo teaser out Image Source: youtube

ਹੋਰ ਪੜ੍ਹੋ :- ਰਣਜੀਤ ਬਾਵਾ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ਖਬਰੀ, ਸ਼ੇਅਰ ਕੀਤਾ ਆਪਣੀ ਨਵੀਂ ਫ਼ਿਲਮ ‘ਪ੍ਰਾਹੁਣਾ-2’ ਦਾ ਪੋਸਟਰ

:-ਪੰਜਾਬੀ ਗਾਇਕ ਨੌਬੀ ਸਿੰਘ ਪਹੁੰਚੇ ਕੋਰੋਨਾ ਮਰੀਜ਼ਾਂ ਦੇ ਵਿਚਕਾਰ, ਮਰੀਜ਼ਾਂ ਦੀ ਹੌਸਲਾ ਅਫਜ਼ਾਈ ਲਈ ਗਾਏ ਪੰਜਾਬੀ ਗੀਤ

Satinder Sartaaj-Twajjo-Seven rivers Image Source: instagram

ਜੇ ਗੱਲ ਕਰੀਏ ਟੀਜ਼ਰ ਦੀ ਤਾਂ ਉਸ 'ਚ ਸਤਿੰਦਰ ਸਰਤਾਜ ਤੇ ਈਸ਼ਾ ਰਿਖੀ ਦੀ ਪਿਆਰੀ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਰੋਮਾਂਟਿਕ ਗੀਤ 15 ਜੂਨ ਨੂੰ ਦਰਸ਼ਕਾਂ ਦੀ ਕਚਿਹਰੀ ‘ਚ ਹਾਜ਼ਿਰ ਹੋ ਜਾਵੇਗਾ।

teaser of twajjo by satinder sartaaj Image Source: youtube

ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ ਤੇ ਮਿਊਜ਼ਿਕ Beat Minister ਨੇ ਦਿੱਤਾ ਹੈ। ਗੀਤ ਦੇ ਟੀਜ਼ਰ ਨੂੰ ਸਾਗਾ ਹਿੱਟਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਮਿਊਜ਼ਿਕ ਐਲਬਮ ‘ਦਰਿਆਈ ਤਰੑਜ਼ਾਂ’ ‘ਚੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ‘ਕਲੀ ਜੋਟਾ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

0 Comments
0

You may also like