ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ

Written by  Shaminder   |  February 01st 2022 05:29 PM  |  Updated: February 01st 2022 05:29 PM

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ

ਸਤਿੰਦਰ ਸਰਤਾਜ (Satinder Saraaj )ਤੇ ਨੀਰੂ ਬਾਜਵਾ (Neeru Bajwa) ਦੀ ਫ਼ਿਲਮ ‘ਕਲੀ ਜੋਟਾ’ (Kali jotta)ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ । ਇਹ ਫ਼ਿਲਮ ਇਸੇ ਸਾਲ ਰਿਲੀਜ਼ ਹੋਣ ਜਾ ਰਹੀ ਹੈ ।ਇਸ ਫ਼ਿਲਮ ਚ ਪਹਿਲੀ ਵਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦਿਖਾਈ ਦੇਣਗੇ ।ਇਸ ਤੋਂ ਇਲਾਵਾ ਫਿਲਮ ਵਾਮਿਕਾ ਗੱਬੀ ਮੁੱਖ ਭੂਮਿਕਾਵਾਂ ਵਿੱਚ ਹਨ। ਇਹ ਤਿੰਨੋਂ ਪਹਿਲੀ ਵਾਰ ਕਿਸੇ ਪੰਜਾਬੀ ਫ਼ਿਲਮ ਵਿੱਚ ਇਕੱਠੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਤਿੰਨੇਂ ਪੰਜਾਬੀ ਸਿਨੇਮਾ ਦੀ ਫੇਮਸ ਸਟਾਰਸ 'ਚ ਸ਼ਾਮਲ ਹਨ।

ਹੋਰ ਪੜ੍ਹੋ : ਉਰਫੀ ਜਾਵੇਦ ਦੇ ਸਾਹਮਣੇ ਪ੍ਰਸ਼ੰਸਕ ਨੇ ਕੀਤੀ ਗੰਦੀ ਹਰਕਤ, ਉਰਫੀ ਨੇ ਦਿੱਤਾ ਇਸ ਤਰ੍ਹਾਂ ਦਾ ਪ੍ਰਤੀਕਰਮ

ਕਲੀ ਜੋਟਾ 11 ਮਾਰਚ 2022 ਨੂੰ ਦੁਨੀਆ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਖੁਲਾਸਾ ਕੀਤਾ ਹੈ ।ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਫ਼ਿਲਮ ਇੱਕੋਮਿੱਕੇ ‘ਚ ਨਜ਼ਰ ਆਏ ਸਨ ।

satinder-sartaaj,, image from instagram

ਇਸਦੇ ਨਾਲ ਹੀ ਨੀਰੂ ਬਾਜਵਾ ਵੀ ਇੱਕ ਤੋਂ ਬਾਅਦ ਇਕ ਕਈ ਫ਼ਿਲਮਾਂ ਚ ਨਜ਼ਰ ਆ ਰਹੀ ਹੈ ।ਕੁਝ ਸਮਾਂ ਪਹਿਲਾਂ ਹੀ ਉਸ ਦੀ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਪਾਣੀ ‘ਚ ਮਧਾਣੀ ਆਈ ਸੀ ਜੋ ਕਿ ਦਰਸ਼ਕਾਂ ਨੂੰ ਕਾਫੀ ਪਸੰਦ ਆਈ ਸੀ । ਇਸ ਤੋਂ ਇਲਾਵਾ ਨੀਰੂ ਬਾਜਵਾ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।ਜਿਸ ਦਾ ਖੁਲਾਸਾ ਉਸ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਸੀ ।

 

View this post on Instagram

 

A post shared by Neeru Bajwa (@neerubajwa)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network