ਦੇਖੋ ਵੀਡੀਓ : ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾ ਰਿਹਾ ਹੈ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ ਕ਼ਸੀਦਾ’, ਚੱਲ ਰਿਹਾ ਹੈ ਟਰੈਂਡਿੰਗ ‘ਚ

Written by  Lajwinder kaur   |  November 11th 2020 10:46 AM  |  Updated: November 11th 2020 10:46 AM

ਦੇਖੋ ਵੀਡੀਓ : ਪਿਆਰ ਦੇ ਹਸੀਨ ਸਫ਼ਰ ਦਾ ਅਹਿਸਾਸ ਕਰਵਾ ਰਿਹਾ ਹੈ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ ਕ਼ਸੀਦਾ’, ਚੱਲ ਰਿਹਾ ਹੈ ਟਰੈਂਡਿੰਗ ‘ਚ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਰਹੇ ਨੇ । ਜੀ ਹਾਂ ਉਹ ਆਪਣਾ ਨਵਾਂ ਟਰੈਕ ‘ ਕ਼ਸੀਦਾ’ (???????) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਰੋਮਾਂਟਿਕ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ।qaseeda song

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਬੀਟ ਮਨਿਸਟਰ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਸੰਦੀਪ ਸ਼ਰਮਾ ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਤਿੰਦਰ ਸਰਤਾਜ ਤੇ ਪੰਜਾਬੀ ਅਦਾਕਾਰਾ ਸਾਵਨ ਰੂਪੋਵਾਲੀ ।

inside pic of satinder sataj new song qaseeda out now

ਇਸ ਗੀਤ ਨੂੰ ਸਾਗਾ ਹਿੱਟਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ । ਇਹ ਗੀਤ ਵੀ ਉਨ੍ਹਾਂ ਦੀ ਮਿਊਜ਼ਿਕ ਐਲਬਮ ‘ਦਰਿਆਈ ਤਰਜ਼ਾਂ’ ‘ਚੋਂ ਹੈ । ਇਸ ਗੀਤ ਨੂੰ ਉਨ੍ਹਾਂ ਨੇ ਤਰਜ਼ ਦਰਿਆ ਜਿਹਲਮ ਨੂੰ ਸਮਰਪਿਤ ਕੀਤਾ ਹੈ । ਇਸ ਐਲਬਮ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ ।

satinder sartaaj


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network