
Kali Jotta Trailer: ਪੰਜਾਬੀ ਸਿਨੇਮਾ ਜੋ ਕਿ ਦਿਨੋਂ ਦਿਨੀ ਤਰੱਕੀ ਕਰ ਰਿਹਾ ਹੈ, ਜਿਸ ਕਰਕੇ ਕਲਾਕਾਰ, ਫ਼ਿਲਮ ਮੇਕਰ, ਡਾਇਰੈਕਟਰ ਵੀ ਵੱਖਰੇ ਵਿਸ਼ਿਆਂ ਉੱਤੇ ਬਣ ਰਹੀਆਂ ਫ਼ਿਲਮਾਂ ਨੂੰ ਲੈ ਕੇ ਰਿਸਕ ਲੈ ਰਹੇ ਹਨ। ਜਿਸ ਕਰਕੇ ਪੰਜਾਬੀ ਸਿਨੇਮਾ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਬਹੁਤ ਜਲਦ ਬਾਕਮਾਲ ਫ਼ਿਲਮ ਕਲੀ ਜੋਟਾ ਫ਼ਿਲਮ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ।
ਹਾਲ ਵਿੱਚ ਇਸ ਫ਼ਿਲਮ ਦਾ ਪਹਿਲਾ ਗੀਤ ‘ਨਿਹਾਰ ਲੈਣ ਦੇ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਫ਼ਿਲਮ ਦਾ ਟ੍ਰੇਲਰ ਵੀ ਰਿਲੀਜ਼ ਹੋ ਗਿਆ ਹੈ। ਜਿਸ ਦੀ ਪ੍ਰਸ਼ੰਸਕ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਸਨ। ਜੇ ਤੁਸੀਂ ਵੀ ਫ਼ਿਲਮ ਦਾ ਟ੍ਰੇਲਰ ਦੇਖੋਗੇ ਤਾਂ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਪਾਉਗੇ।

ਹੋਰ ਪੜ੍ਹੋ : ਕੌਣ ਹੈ ਅਕਸ਼ੇ ਕੁਮਾਰ ਦੇ ਬੇਟੇ ਆਰਵ ਨਾਲ ਇਹ ਮਿਸਟ੍ਰੀ ਗਰਲ? ਤਸਵੀਰਾਂ ਹੋ ਰਹੀਆਂ ਨੇ ਵਾਇਰਲ

ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਸਟਰਾਰ ਫ਼ਿਲਮ ਕੋਲੀ ਜੋਟਾ ਦਾ ਬਾਕਮਾਲ ਟ੍ਰੇਲਰ ਰਿਲੀਜ਼ ਹੋ ਗਿਆ ਹੈ। 3 ਮਿੰਟ 14 ਸਕਿੰਟ ਦਾ ਟ੍ਰੇਲਰ ਦਰਸ਼ਕਾਂ ਨੂੰ ਆਪਣੇ ਨਾਲ ਜੋੜੇ ਰੱਖਦਾ ਹੈ ਤੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ।
ਜੇ ਗੱਲ ਕਰੀਏ ਕਹਾਣੀ ਦੀ ਤਾਂ ਉਹ ਨੀਰੂ ਅਤੇ ਸਤਿੰਦਰ ਉਰਫ਼ ਰਾਬੀਆ ਅਤੇ ਦੀਦਾਰ ਦੀ ਪ੍ਰੇਮ ਕਹਾਣੀ ਨੂੰ ਬਿਆਨ ਕਰਦੀ ਹੈ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਪਿਆਰ ਕਿਵੇਂ ਰੂਹਾਂ ਦੇ ਨਾਲ ਹੁੰਦੇ ਸੀ ਤੇ ਸੱਚਾ ਹੁੰਦਾ ਸੀ। ਇਸ ਤੋਂ ਇਲਾਵਾ ਟ੍ਰਲੇਰ ਵਿੱਚ ਵਾਮਿਕਾ ਗੱਬੀ ਵੀ ਖਾਸ ਭੂਮਿਕਾ ਨਿਭਾਉਂਦੀ ਹੋਈ ਦਿਖਾਈ ਦੇ ਰਹੀ ਹੈ, ਉਹ ਇੱਕ ਵਕੀਲ ਦੇ ਕਿਰਦਾਰ ਨੂੰ ਨਿਭਾਉਂਦੇ ਹੋਏ ਦਿਖਾਈ ਦੇ ਰਹੀ ਹੈ।

ਫ਼ਿਲਮ ਦੀ ਕਹਾਣੀ ਕੁੜੀਆਂ ਦੀ ਅਤੇ ਉਨ੍ਹਾਂ ਦੀ ਆਜ਼ਾਦੀ ਨੂੰ ਵੀ ਬਿਆਨ ਕਰਦੀ ਹੈ, ਜਿਸਨੂੰ ਲੋਕ ਮਾੜੇ ਕਿਰਦਾਰ ਵਾਲੀ ਅਤੇ ਮਰਦਾਂ ਨੂੰ ਆਪਣੇ ਵੱਲ ਖਿੱਚਣ ਵਾਲੀ ਸਮਝਦੇ ਹਨ। ਇਹ ਇੱਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜਿਸ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਲਗਾਤਾਰ ਵਿਊਜ਼ ਵੱਧ ਰਹੇ ਹਨ।

'ਕਲੀ ਜੋਟਾ' ਫ਼ਿਲਮ ਜੋ ਕਿ 3 ਫ਼ਰਵਰੀ 2023 ਨੂੰ ਸਿਨੇਮਾਘਰਾਂ ਵਿੱਚ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਅਤੇ ਪ੍ਰੋਡਿਊਸ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸ਼ੁਭਾਸ ਦੁਆਰਾ ਕੀਤਾ ਗਿਆ। ਫ਼ਿਲਮ ਨੂੰ ਹਰਇੰਦਰ ਕੌਰ ਦੁਆਰਾ ਲਿਖਿਆ ਗਿਆ ਹੈ।