ਸਤਿੰਦਰ ਸਰਤਾਜ ਖੇਤਾਂ ਦੀ ਆਬੋ ਹਵਾ ਦਾ ਅਨੰਦ ਲੈਂਦੇ ਆਏ ਨਜ਼ਰ, ਆਪਣੀ ਨਵੀਂ ਲਗਜ਼ਰੀ ਕਾਰ ਨੂੰ ਕਰਵਾਈ ਪਿੰਡ ਦੀ ਸੈਰ

Written by  Lajwinder kaur   |  December 06th 2021 01:08 PM  |  Updated: December 06th 2021 01:08 PM

ਸਤਿੰਦਰ ਸਰਤਾਜ ਖੇਤਾਂ ਦੀ ਆਬੋ ਹਵਾ ਦਾ ਅਨੰਦ ਲੈਂਦੇ ਆਏ ਨਜ਼ਰ, ਆਪਣੀ ਨਵੀਂ ਲਗਜ਼ਰੀ ਕਾਰ ਨੂੰ ਕਰਵਾਈ ਪਿੰਡ ਦੀ ਸੈਰ

ਪੰਜਾਬੀ ਸੂਫੀ ਗਾਇਕ ਡਾ. ਸਤਿੰਦਰ ਸਰਤਾਜ Satinder Sartaaj ਜੋ ਕਿ ਸੋਸ਼ਲ਼ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਏਨੀਂ ਦਿਨੀਂ ਉਹ ਆਪਣੀ ਫ਼ਿਲਮ ‘ਇੱਕੋ ਮਿੱਕੇ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ। ਜਿਸ ‘ਚ ਉਹ ਸਰ੍ਹੋਂ ਦੇ ਖੇਤ ‘ਚ ਨਜ਼ਰ ਆ ਰਹੇ ਨੇ।

punjabi singer satinder sartaaj image source-instagram

ਹੋਰ ਪੜ੍ਹੋ : ਗੀਤਾ ਬਸਰਾ ਤੇ ਹਰਭਜਨ ਸਿੰਘ ਆਪਣੇ ਨਵਜੰਮੇ ਪੁੱਤਰ ਤੇ ਧੀ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਦੇਖੋ ਤਸਵੀਰਾਂ

ਇਨ੍ਹਾਂ ਤਸਵੀਰਾਂ ਨੂੰ ਸਤਿੰਦਰ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮਾਲਵੇ ਕਪਾਹ ਤੇ ਖਿੜੇ ਸਰ੍ਹੋਂ ਮਾਝੇ ਵੱਲ੍ਹ ਜੀ !....ਗੰਨਿਆਂ ਦੀ ਚਾਸ਼ਣੀ ਦੁਆਬੇ ਛੇੜੇ ਗੱਲ ਜੀ’। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਨੂੰ ਖੂਬ ਪਸੰਦ ਕੀਤੀਆਂ ਜਾ ਰਹੀਆਂ ਨੇ। ਪ੍ਰਸ਼ੰਸਕਾਂ ਨੂੰ ਗਾਇਕ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਧਰਮਿੰਦਰ ਨੇ ਪਹਿਲੀ ਵਾਰ ਆਪਣੇ ਗ੍ਰੈਂਡਸਨ ਸਾਹਿਲ ਨੂੰ ਕੀਤਾ ਦਰਸ਼ਕਾਂ ਦੇ ਰੁਬਰੂ, ਪਿਆਰਾ ਜਿਹਾ ਵੀਡੀਓ ਸ਼ੇਅਰ ਕਰਕੇ ਦਿੱਤੀ ਜਨਮਦਿਨ ਦੀ ਵਧਾਈ, ਦੇਖੋ ਵੀਡੀਓ

inside image of satinder sartaaj new pics with his luxury car image source-instagram

ਤਸਵੀਰਾਂ ‘ਚ ਦੇਖ ਸਕਦੇ ਹੋ ਸਤਿੰਦਰ ਸਰਤਾਜ ਖੇਤਾਂ ਦੀਆਂ ਆਬੋ ਹਵਾ ਲੈਂਦੇ ਹੋਏ ਨਜ਼ਰ ਆ ਰਹੇ ਨੇ। ਇੱਕ ਤਸਵੀਰ ‘ਚ ਉਹ ਭੰਗੜੇ ਵਾਲਾ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਨੇ, ਇੱਕ ਤਸਵੀਰ ‘ਚ ਉਹ ਖੇਤਾਂ ‘ਚ ਲੇਟੇ ਹੋਏ ਨਜ਼ਰ ਆ ਰਹੇ ਨੇ। ਇਸ ਤੋਂ ਇਲਾਵਾ ਉਹ ਆਪਣੀ ਲਗਜ਼ਰੀ ਕਾਰ ਦੇ ਨਾਲ ਵੀ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਨੇ। ਇਸ ਤਸਵੀਰਾਂ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਆਉਣ ਵਾਲੇ ਵਰਕ ਫਰੰਟ ਦੀ ਤਾਂ ਉਹ ਨੀਰੂ ਬਾਜਵਾ ਦੇ ਨਾਲ ‘ਕਲੀ ਜੋਟਾ’ ਟਾਈਟਲ ਹੇਠ ਬਣੀ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਸਤਿੰਦਰ ਸਰਤਾਜ ਨੇ ਹਾਲੀਵੁੱਡ ਫ਼ਿਲਮ ‘ਦਿ ਬਲੈਕ ਪ੍ਰਿੰਸ’ ਦੇ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network