ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘Matwaliye’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

Written by  Lajwinder kaur   |  August 28th 2020 09:49 AM  |  Updated: August 28th 2020 09:49 AM

ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘Matwaliye’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਹ ‘ਮਤਵਾਲੀਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਰਹੇ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਸਤਿੰਦਰ ਸਰਤਾਜ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਦਾ ਹੋਵੇਗਾ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਸਤਿੰਦਰ ਸਰਤਾਜ ਤੇ ਪੰਜਾਬੀ ਅਦਾਕਾਰਾ ਦਿਲਜੋਤ । ਗੀਤ ਦਾ ਵੀਡੀਓ ਨਵਰਾਜ ਰਾਜਾ ਨੇ ਤਿਆਰ ਕੀਤਾ ਗਿਆ ਹੈ । ਫੈਨਜ਼ ਇਸ ਨਵੇਂ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ । ਜਿਸ ਕਰਕੇ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

ਇਹ ਨਵਾਂ ਗਾਣਾ ਉਨ੍ਹਾਂ ਦੀ ਐਲਬਮ ਦਰਿਆਈ ਤਰਜ਼ਾਂ ਵਿੱਚੋਂ ਹੈ ਜਿਸ ਨੂੰ ਉਨ੍ਹਾਂ ਨੇ ਇਹ ਤਰਜ਼ ਦਰਿਆ ਚੇਨਾਬ ਨੂੰ ਸਮਰਪਿਤ ਕੀਤੀਆਂ ਨੇ । ਇਸ ਐਲਬਮ ‘ਚ ਕੁਲ ਸੱਤ ਗੀਤ ਨੇ । ਇਸ ਤੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network