ਸਤਿੰਦਰ ਸਰਤਾਜ ਲੈ ਕੇ ਆ ਰਹੇ ਨੇ ਨਵਾਂ ਗੀਤ ‘Matwaliye’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

written by Lajwinder kaur | August 28, 2020

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਹ ‘ਮਤਵਾਲੀਏ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਰਹੇ ਨੇ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਸਤਿੰਦਰ ਸਰਤਾਜ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਬੀਟ ਮਨਿਸਟਰ ਦਾ ਹੋਵੇਗਾ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਸਤਿੰਦਰ ਸਰਤਾਜ ਤੇ ਪੰਜਾਬੀ ਅਦਾਕਾਰਾ ਦਿਲਜੋਤ । ਗੀਤ ਦਾ ਵੀਡੀਓ ਨਵਰਾਜ ਰਾਜਾ ਨੇ ਤਿਆਰ ਕੀਤਾ ਗਿਆ ਹੈ । ਫੈਨਜ਼ ਇਸ ਨਵੇਂ ਗੀਤ ਨੂੰ ਲੈ ਕੇ ਕਾਫੀ ਉਤਸੁਕ ਨੇ । ਜਿਸ ਕਰਕੇ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । ਇਹ ਨਵਾਂ ਗਾਣਾ ਉਨ੍ਹਾਂ ਦੀ ਐਲਬਮ ਦਰਿਆਈ ਤਰਜ਼ਾਂ ਵਿੱਚੋਂ ਹੈ ਜਿਸ ਨੂੰ ਉਨ੍ਹਾਂ ਨੇ ਇਹ ਤਰਜ਼ ਦਰਿਆ ਚੇਨਾਬ ਨੂੰ ਸਮਰਪਿਤ ਕੀਤੀਆਂ ਨੇ । ਇਸ ਐਲਬਮ ‘ਚ ਕੁਲ ਸੱਤ ਗੀਤ ਨੇ । ਇਸ ਤੋਂ ਪਹਿਲਾਂ ਵੀ ਕਈ ਗੀਤ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ ।

0 Comments
0

You may also like