ਸਤਿੰਦਰ ਸਰਤਾਜ ਦੇ ਬਰਥਡੇਅ ਦੀਆਂ ਤਸਵੀਰਾਂ ਆਈਆਂ ਸਾਹਮਣੇ, ‘ਸ਼ਾਇਰਾਨਾ ਕੇਕ’ ਦੇ ਨਾਲ ਨਜ਼ਰ ਆਏ ਗਾਇਕ

written by Lajwinder kaur | September 01, 2020

ਪੰਜਾਬੀ ਗਾਇਕ ਸਤਿੰਦਰ ਸਰਤਾਜ ਜੋ ਕਿ ਏਨੀਂ ਦਿਨੀਂ ਖੂਬ ਵਾਹ ਵਾਹੀ ਖੱਟ ਰਹੇ ਨੇ । ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਮਤਵਾਲੀਏ’ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਬੀਤੇ ਦਿਨੀਂ ਉਨ੍ਹਾਂ ਦਾ ਜਨਮ ਦਿਨ ਵੀ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ।  ਸਤਿੰਦਰ ਸਰਤਾਜ ਨੇ ਵੀ ਆਪਣੇ ਬਰਥਡੇਅ ਦੀ ਤਸੀਵਰ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਬਹੁਤ ਹੀ ਸ਼ਾਨਦਾਰ ਕੇਕ ਦੇ ਨਾਲ ਦਿਖਾਈ ਦੇ ਰਹੇ ਨੇ ।  ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ, ‘#Cake ਵੀ ਸ਼ਾਇਰਾਨਾ ਹੋ ਗਿਆ । ਬਹੁਤ ਧੰਨਵਾਦ ਸਾਰਿਆਂ ਦਾ ਇੰਨਾ ਪਿਆਰ ਤੇ ਸਤਿਕਾਰ ਦੇਣ ਲਈ । ਮਿਹਰਬਾਨੀਆਂ ਸ਼ੁਕਰਾਨੇ’ । ਇਸ ਪੋਸਟ ਨੂੰ ਉੱਤੇ ਵੱਡੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਵਧਾਈ ਦੇ ਰਹੇ ਨੇ । ਦੱਸ ਦਈਏ ਇਸ ਸਾਲ ‘ਇੱਕੋ ਮਿੱਕੇ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਕਦਮ ਰੱਖਿਆ ਸੀ । ਪਰ ਇਸ ਫ਼ਿਲਮ ਨੂੰ ਕੋਰੋਨਾ ਦੀ ਮਾਰ ਝਲਣੀ ਪਈ । ਜਦੋਂ ਸਭ ਠੀਕ ਹੋ ਜਾਵੇਗੀ ਤੇ ਸਰਕਾਰ ਵੱਲੋਂ ਸਿਨੇਮਾ ਘਰ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਜਾਵੇਗੀ ਤਾਂ ਇਸ ਫ਼ਿਲਮ ਨੂੰ ਮੁੜ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਸਤਿੰਦਰ ਸਰਤਾਜ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।  

0 Comments
0

You may also like