Advertisment

ਪਿਆਰ ਦੇ ਹਸੀਨ ਸਫ਼ਰ ਦੇ ਨਾਲ ਭਰਿਆ ਸਤਿੰਦਰ ਸਰਤਾਜ ਦੀ ਫ਼ਿਲਮ ‘ਇੱਕੋ ਮਿੱਕੇ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਦੇਖੋ ਵੀਡੀਓ

author-image
By Lajwinder kaur
New Update
ਪਿਆਰ ਦੇ ਹਸੀਨ ਸਫ਼ਰ ਦੇ ਨਾਲ ਭਰਿਆ ਸਤਿੰਦਰ ਸਰਤਾਜ ਦੀ ਫ਼ਿਲਮ ‘ਇੱਕੋ ਮਿੱਕੇ’ ਦਾ ਟਾਈਟਲ ਟਰੈਕ ਹੋਇਆ ਰਿਲੀਜ਼, ਦੇਖੋ ਵੀਡੀਓ
Advertisment
ਪੰਜਾਬੀ ਸੰਗੀਤਕ ਜਗਤ ਦੇ ਬਾਕਮਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਜੋ ਕਿ ਬਹੁਤ ਜਲਦ ਪੰਜਾਬੀ ਫ਼ਿਲਮ ‘ਇੱਕੋ ਮਿੱਕੇ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜਿਸਦੇ ਚੱਲਦੇ ਫ਼ਿਲਮ ਦਾ ਟਾਈਟਲ ਟਰੈਕ ਰਿਲੀਜ਼ ਕਰ ਦਿੱਤਾ ਗਿਆ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਵੈਲੇਂਨਟਾਈਨ ਡੇਅ ਵੀਕ ਚੱਲ ਰਿਹਾ ਹੈ, ਸੋ ਇਸ ਪਿਆਰ ਵਾਲੇ ਹਫ਼ਤੇ ਦੇ ਚੱਲਦੇ ਪੰਜਾਬੀ ਗਾਇਕ ਆਪਣੇ ਰੋਮਾਂਟਿਕ ਗੀਤ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਰਹੇ ਹਨ।
Advertisment
ਹੋਰ ਵੇਖੋ:ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ‘ਇੱਕ ਸੰਧੂ ਹੁੰਦਾ ਸੀ’ ਦਾ ਰੋਮਾਂਟਿਕ ਗੀਤ ਬੀ ਪਰਾਕ ਦੀ ਆਵਾਜ਼ ‘ਚ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ ਇੱਕੋ ਮਿੱਕੇ ਗੀਤ ਨੂੰ ਸਤਿੰਦਰ ਸਰਤਾਜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਫ਼ਿਲਮ ਦੇ ਨਾਇਕ ਸਤਿੰਦਰ ਸਰਤਾਜ ਤੇ ਨਾਇਕਾ ਅਦਿਤੀ ਸ਼ਰਮਾ ਉੱਤੇ ਫ਼ਿਲਮਾਇਆ ਗਿਆ ਹੈ। ਪਿਆਰ ਦੇ ਰੰਗਾਂ ਨਾਲ ਭਰੇ ਬੋਲ ਖੁਦ ਸਤਿੰਦਰ ਸਰਤਾਜ ਦੀ ਕਲਮ ‘ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ ਦਾ ਨਾਲ ਚਾਰ ਚੰਨ ਲਗਾਏ ਨੇ ਬੀਟ ਮਨਿਸਟਰ ਨੇ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਲੇਬਲ  ਹੇਠ ਰਿਲੀਜ਼ ਕੀਤਾ ਗਿਆ ਹੈ।
ਅਨੋਖੀ ਪਿਆਰ ਦੀ ਦਾਸਤਾਨ ਵਾਲੀ ਕਹਾਣੀ ਪੰਕਜ ਵਰਮਾ ਵੱਲੋਂ ਲਿਖੀ ਗਈ ਹੈ ਤੇ ਨਿਰਦੇਸ਼ਨ 'ਚ ਬਣਾਈ ਗਈ ਹੈ। ਸਤਿੰਦਰ ਸਰਤਾਜ ਦੇ ਰੋਮਾਂਟਿਕ ਗੀਤਾਂ ਵਾਂਗ ਇਹ ਫ਼ਿਲਮ ਵੀ ਪਿਆਰ ਨਾਲ ਜ਼ਿੰਦਗੀ ਜਿਉਂਣ ਦਾ ਸੁਨੇਹਾ ਦਿੰਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ‘ਚ ਸਤਿੰਦਰ ਤੇ ਅਦਿਤੀ ਤੋਂ ਇਲਾਵਾ ਸਰਦਾਰ ਸੋਹੀ, ਮਹਾਬੀਰ ਭੁੱਲਰ, ਵਿਜੈ ਕੁਮਾਰ, ਨਵਦੀਪ ਕਲੇਰ ਤੋਂ ਇਲਾਵਾ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ 13 ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। publive-image ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਕੰਮ ਦੀ ਤਾਂ ਉਨ੍ਹਾਂ ਨੇ ਅਦਾਕਾਰੀ ਦੀ ਸ਼ੁਰੂਆਤ ਹਾਲੀਵੁੱਡ ਫ਼ਿਲਮ ‘ਬਲੈਕ ਪ੍ਰਿੰਸ’ ਦੇ ਨਾਲ ਕੀਤੀ ਹੈ। ਇਸ ਤੋਂ ਇਲਾਵਾ ਉਹ ‘ਉਡਾਰੀਆਂ’, ‘ਮਾਸੂਮੀਅਤ’, ‘ਪਿਆਰ ਦੇ ਮਰੀਜ਼’, ‘ਗੁਰਮੁਖੀ ਦਾ ਬੇਟਾ’, ‘ਸਾਈਂ’, ‘ਰਸੀਦ’, ‘ਨਿਲਾਮੀ’ ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment