ਸਤਿੰਦਰ ਸਰਤਾਜ ਖੇਤਾਂ ‘ਚ ਗੀਤ ਗਾਉਂਦੇ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

written by Shaminder | January 25, 2022

ਗਾਇਕ ਸਤਿੰਦਰ ਸਰਤਾਜ (Satinder Sartaaj) ਜਿਨ੍ਹਾਂ ਦੀ ਗਾਇਕੀ ਨੁੰ ਹਰ ਕੋਈ ਪਸੰਦ ਕਰਦਾ ਹੈ । ਉਸ ਦੀ ਸ਼ਾਇਰੀ ਦੇ ਲੋਕ ਦੀਵਾਨੇ ਹਨ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਨਵੇਂ ਗੀਤਾਂ ਅਤੇ ਸ਼ਾਇਰੀ ਨੂੰ ਸਾਂਝਾ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਇੱਕ ਵੀਡੀਓ (Video) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਸਰੋ ਦੇ ਖੇਤਾਂ ‘ਚ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਸਤਿੰਦਰ ਸਰਤਾਜ ਆਪਣਾ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਗਾਇਕ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

satinder-sartaaj image From instagram

ਹੋਰ ਪੜ੍ਹੋ : ਦੇਵ ਥਰੀਕੇਵਾਲਾ ਦੇ ਦਿਹਾਂਤ ‘ਤੇ ਗਾਇਕਾ ਸਤਵਿੰਦਰ ਬਿੱਟੀ, ਪਰਵੀਨ ਭਾਰਟਾ, ਸਤਵਿੰਦਰ ਬੁੱਗਾ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ

ਇਹ ਵੀਡੀਓ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਕਮਾਲ ਹੋ ਗਿਆ’ ‘ਤੇ ਬਣਾਇਆ ਗਿਆ ਹੈ । ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੁੰ ਦਿੱਤੇ ਹਨ । ਇਸ ਤੋਂ ਇਲਾਵਾ ਉਹ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

satinder-sartaaj,, image from instagram

ਉਨ੍ਹਾਂ ਦੀ ਫ਼ਿਲਮ ਕੁਝ ਸਮਾਂ ਪਹਿਲਾਂ ‘ਇੱਕੋਮਿੱਕੇ’ ਰਿਲੀਜ਼ ਹੋਈ ਸੀ । ਇਸ ਤੋਂ ਇਲਾਵਾ ਸਤਿੰਦਰ ਸਰਤਾਜ ਦੀ ਫ਼ਿਲਮ ‘ਕਲੀ ਜੋਟਾ’ ਵੀ ਆਏਗੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨੀਰੂ ਬਾਜਵਾ ਨਜ਼ਰ ਆਉਣਗੇ । ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਅਜਿਹੇ ਗਾਇਕ ਹਨ ਜਿਨ੍ਹਾਂ ਨੇ ਆਪਣੀ ਬਿਹਤਰੀਨ ਗਾਇਕੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ । ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬੀ ਗਾਇਕ ਜੌਰਡਨ ਸੰਧੂ ਦੇ ਵਿਆਹ ‘ਚ ਵੀ ਖੂਬ ਰੌਣਕਾਂ ਲਗਾਈਆਂ ਸਨ । ਕਈ ਪੰਜਾਬੀ ਸਿਤਾਰੇ ਉਨ੍ਹਾਂ ਦੇ ਗੀਤਾਂ ‘ਤੇ ਥਿਰਕਦੇ ਨਜ਼ਰ ਆਏ ਸੀ । ਫ਼ਿਲਮ ਗਿਰਧਾਰੀ ਲਾਲ ਦੇ ਟਾਈਟਲ ਟ੍ਰੈਕ ਨੂੰ ਵੀ ਸਤਿੰਦਰ ਸਰਤਾਜ ਨੇ ਹੀ ਗਾਇਆ ਸੀ ਅਤੇ ਇਸ ਗੀਤ ਨੁੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

 

View this post on Instagram

 

A post shared by Satinder Sartaaj (@satindersartaaj)

You may also like