ਦੇਖੋ ਵੀਡੀਓ: ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Dil Gaunda Firda’

Written by  Lajwinder kaur   |  April 12th 2022 02:36 PM  |  Updated: April 12th 2022 02:36 PM

ਦੇਖੋ ਵੀਡੀਓ: ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Dil Gaunda Firda’

ਪੰਜਾਬੀ ਗਾਇਕ ਸਤਿੰਦਰ ਸਰਤਾਜ Satinder Sartaaj ਆਪਣੇ ਨਵੇਂ ਗੀਤ ਦਿਲ ਗਾਉਂਦਾ ਫ਼ਿਰਦਾ  ( Dil Gaunda Firda) ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰੇ ਇਸ ਗੀਤ ਨੂੰ ਗਾਇਆ ਤੇ ਲਿਖਿਆ ਸਤਿੰਦਰ ਸਰਤਾਜ ਨੇ ਹੀ ਹੈ। ਇੱਕ ਵਾਰ ਫਿਰ ਤੋਂ ਉਹ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ।

ਹੋਰ ਪੜ੍ਹੋ : ਗਾਇਕ ਮਿਲਿੰਦ ਗਾਬਾ ਚੜ੍ਹਣ ਜਾ ਰਹੇ ਨੇ ਘੋੜੀ, ਇਸ ਤਰੀਕ ਨੂੰ ਪ੍ਰੇਮਿਕਾ ਪ੍ਰਿਆ ਬੇਨੀਵਾਲ ਨਾਲ ਲੈਣਗੇ ਸੱਤ ਫੇਰੇ

new punjabi song dil gaunda firda

ਜੇ ਗੱਲ ਕਰੀਏ ‘ਦਿਲ ਗਾਉਂਦਾ ਫ਼ਿਰਦਾ’ ਗੀਤ ਦੀ ਤਾਂ ਇਸ ਗਾਣੇ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ। ਜਿਸ 'ਚ ਉਹ ਮੁਟਿਆਰ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਤਿੰਦਰ ਸਰਤਾਜ ਤੇ ਫੀਮੇਲ ਮਾਡਲ। Beat Minister ਨੇ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ।  ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

satinder sartaaj image

ਹੋਰ ਪੜ੍ਹੋ : ਰਣਬੀਰ-ਆਲੀਆ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ‘RK’ ਸਟੂਡੀਓ ਨੂੰ ਦੁਲਹਨ ਵਾਂਗ ਸਜਾਇਆ, ਦੇਖੋ ਵੀਡੀਓ

ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ਉਡਾਰੀਆਂ, ਮਾਸੂਮੀਅਤ, ਮਤਵਾਲੀਏ, ਕਮਾਲ ਹੋ ਗਿਆ, ਵਰਗੇ ਕਈ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਬਹੁਤ ਜਲਦ ਉਹ ਨੀਰੂ ਬਾਜਵਾ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਇਸ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕਾ ਦਿੱਤਾ ਗਿਆ ਹੈ। ਇਹ ਫ਼ਿਲਮ 17 ਜੂਨ ਨੂੰ ਰਿਲੀਜ਼ ਹੋਵੇਗੀ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network