ਸਤਿੰਦਰ ਸਰਤਾਜ ਦੇ ਵੈਨਕੂਵਰ ਸ਼ੋਅ ਦੀਆਂ 1 ਕਰੋੜ 10 ਲੱਖ ਰੁਪਏ ਦੀਆਂ ਟਿਕਟਾਂ ਆਨ ਲਾਈਨ ਵਿਕੀਆਂ, 7 ਨਵੰਬਰ ਨੂੰ ਹੋਣ ਵਾਲਾ ਸ਼ੋਅ ਪਹਿਲਾਂ ਹੀ ਹੋਇਆ ਹਾਊਸਫੁੱਲ

Written by  Lajwinder kaur   |  September 21st 2021 05:05 PM  |  Updated: September 21st 2021 05:05 PM

ਸਤਿੰਦਰ ਸਰਤਾਜ ਦੇ ਵੈਨਕੂਵਰ ਸ਼ੋਅ ਦੀਆਂ 1 ਕਰੋੜ 10 ਲੱਖ ਰੁਪਏ ਦੀਆਂ ਟਿਕਟਾਂ ਆਨ ਲਾਈਨ ਵਿਕੀਆਂ, 7 ਨਵੰਬਰ ਨੂੰ ਹੋਣ ਵਾਲਾ ਸ਼ੋਅ ਪਹਿਲਾਂ ਹੀ ਹੋਇਆ ਹਾਊਸਫੁੱਲ

ਪੰਜਾਬੀ ਮਿਊਜ਼ਿਕ ਜਗਤ ਦੇ ਸੂਫੀ ਗਾਇਕ ਸਤਿੰਦਰ ਸਰਤਾਜ Satinder Sartaaj ਜਿਨ੍ਹਾਂ ਦੀ ਫੈਨ ਫਾਲਵਿੰਗ ਦਾ ਇੱਥੋਂ  ਹੀ ਪਤਾ ਚੱਲ ਜਾਦਾ ਹੈ ਕਿ ਉਨ੍ਹਾਂ ਦਾ 7 ਨਵੰਬਰ ਨੂੰ ਹੋਣ ਵਾਲਾ ਸ਼ੋਅ ਪਹਿਲਾਂ ਹੀ ਹਾਊਸਫੁੱਲ ਹੋ ਗਿਆ ਹੈ। ਜੀ ਹਾਂ ਜਾਣਕਾਰੀ ਮੁਤਾਬਕ ਸਰਤਾਜ ਸ਼ੋਅ ਦੀਆਂ 1 ਲੱਖ 91 ਹਜ਼ਾਰ ਡਾਲਰ ਦੀਆਂ 2714 ਟਿੱਕਟਾਂ ਵਿਕ ਚੁੱਕੀਆਂ ਹਨ ਅਤੇ ਹੁਣ ਕੋਈ ਸੀਟ ਬਾਕੀ ਨਹੀਂ ਰਹੀ। ਇਸ ਤੋਂ ਬਿਨਾਂ ਸਪਾਂਸਰਾਂ ਵੱਲੋਂ ਇਸ ਸ਼ੋਅ ਵਿੱਚ ਆਪਣੀ ਮਸ਼ਹੂਰੀ ਲਈ ਤਕਰੀਬਨ 50,000 ਕਨੇਡੀਅਨ ਡਾਲਰ ਲਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕੈਨੇਡਾ ਦੀ ਫਿਰਦੌਸ ਪ੍ਰੋਡਕਸ਼ਨ ਕੰਪਨੀ ਨੇ ਵੀ ਕੀਤੀ ਹੈ।

inside image satinder sartaaj vancover show online sold out-min Image Source -Instagram

ਹੋਰ ਪੜ੍ਹੋ : ਗਾਇਕ ਤੋਂ ਵਿਗਿਆਨੀ ਬਣੇ ਦਿਲਜੀਤ ਦੋਸਾਂਝ, ਦੇਖੋ ਕਿਵੇਂ ਰੋਬੋਟ ਨਾਲ ਪਿਆਰ ਦੀਆਂ ਪੀਘਾਂ ਝੂਟਦੇ ਹੋਏ ਨਜ਼ਰ ਆ ਰਹੇ ਨੇ ਆਪਣੇ ਨਵੇਂ ਗੀਤ ‘LUNA’ ‘ਚ, ਜਿੱਤਿਆ ਦਰਸ਼ਕਾਂ ਦਾ ਦਿਲ

ਖੁਦ ਸਤਿੰਦਰ ਸਰਤਾਜ ਨੇ ਵੀ ਇਸ ਸ਼ੋਅ ਦਾ ਪੋਸਟਰ ਸ਼ੇਅਰ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਦਾ ਦਿਲੋ ਧੰਨਵਾਦ ਕੀਤਾ ਹੈ । ਇਨ੍ਹਾਂ ਪਿਆਰ ਤੇ ਸਤਿਕਾਰ ਦੇਖਣ ਲਈ । ਸੱਤ ਨਵੰਬਰ ਨੂੰ ਕੈਨੇਡਾ ਦੇ ਵੈਨਕੁਵਰ ‘ਚ ਸਤਿੰਦਰ ਸਰਤਾਜ ਦਾ ਲਾਈਵ ਸ਼ੋਅ ਹੋਣ ਜਾ ਰਿਹਾ ਹੈ। ਜਿਸ ਦੀਆਂ ਸਾਰੀਆਂ ਟਿਕਟਾਂ ਆਨਲਾਈਨ ਵਿਕ ਚੁੱਕੀਆਂ ਨੇ।

ਹੋਰ ਪੜ੍ਹੋ : ‘ਕਲੀ ਜੋਟਾ’ ਦਾ ਸ਼ੂਟ ਹੋਇਆ ਪੂਰਾ, ਨੀਰੂ ਬਾਜਵਾ ਨੇ ਇੰਸਟਾ ਸਟੋਰੀ ‘ਤੇ ਪਾ ਕੇ ਕਿਹਾ- ‘ਜਲਦੀ ਮਿਲਦੇ ਹਾਂ ਸਿਨੇਮਾ ਘਰਾਂ ‘ਚ

Satinder- Sarta Image Source -Instagram

ਡਾਕਟਰ ਸਤਿੰਦਰ ਸਰਤਾਜ ਪੰਜਾਬ ਦੇ ਉਹ ਗਾਇਕ ਹਨ ਜਿਹੜੇ ਸਾਫ਼ ਸੁਥਰੀ ਤੇ ਸਾਰਥਿਕ ਗਾਇਕੀ ਲਈ ਜਾਣੇ ਜਾਂਦੇ ਹਨ। ਪਿਛਲੇ 2-3 ਸਾਲਾਂ ਵਿੱਚ ਉਹਨਾਂ ਨੇ ਆਪਣੀ ਕਾਰਜ-ਸ਼ੈਲੀ ਵਿੱਚ ਤਬਦੀਲੀ ਲਿਆਂਦੀ ਜਿਸ ਕਰਕੇ ਇਸ ਸਾਲ ਉਹਨਾਂ ਦੇ ਸ਼ੋਅ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਨੇ ਪਿਛਲੇ ਸਮੇਂ ਵਿੱਚ ਗੀਤਾਂ ਦੀ ਪੇਸ਼ਕਾਰੀ ਅਤੇ ਗਿਣਤੀ ਨੂੰ ਵਧਾਇਆ ਹੈ। ਹੁਣ ਉਹ ਹਰ ਮਹੀਨੇ ਹੀ ਇੱਕ ਗੀਤ ਰਿਲੀਜ਼ ਕਰਦੇ ਹਨ ਅਤੇ ਉਹਨਾਂ ਨੇ ਲੋਕਾਂ ਵਿੱਚ ਪ੍ਰੋਗਰਾਮ ਤੇ ਚੈਰਿਟੀ ਦੇ ਕੰਮਾਂ ਨੂੰ ਵੀ ਵਧਾਇਆ ਹੈ। ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਚ ਵੀ ਵਾਹ ਵਾਹੀ ਖੱਟੀ ਹੈ। ਉਨ੍ਹਾਂ ਨੇ ਹਾਲੀਵੁੱਡ ਫ਼ਿਲਮ ‘ਦਾ ਬਲੈਕ ਪ੍ਰਿੰਸ’ ਦੇ ਨਾਲ ਅਦਾਕਾਰੀ ਦੇ ਖੇਤਰ ਚ ਕਦਮ ਰੱਖਿਆ ਸੀ । ਪੰਜਾਬੀ ਫ਼ਿਲਮ ਇੱਕੋ-ਮਿੱਕੇ ਦੇ ਨਾਲ ਉਨ੍ਹਾਂ ਪੰਜਾਬੀ ਫ਼ਿਲਮ ਇੰਡਸਟਰੀ ਚ ਕਦਮ ਰੱਖਿਆ ਹੈ। ਇਹ ਫ਼ਿਲਮ ਇੱਕ ਵਾਰ ਫਿਰ ਤੋਂ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਹ ਕਲੀ ਜੋਟਾ ਫ਼ਿਲਮ 'ਚ ਅਦਾਕਾਰਾ ਨੀਰੂ ਬਾਜਵਾ ਤੇ ਵਾਮਿਕਾ ਗੱਬੀ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network