ਪਿਆਰ ਦੇ ਹਸੀਨ ਸਫ਼ਰ ‘ਤੇ ਲੈ ਕੇ ਜਾ ਰਹੇ ਨੇ ਗਾਇਕ ਸਤਿੰਦਰ ਸਰਤਾਜ ਆਪਣੇ ਨਵੇਂ ਗੀਤ ‘ਦਹਿਲੀਜ਼’ ਦੇ ਨਾਲ, ਦੇਖੋ ਵੀਡੀਓ

written by Lajwinder kaur | August 09, 2021

ਪੰਜਾਬੀ ਸੰਗੀਤਕ ਜਗਤ ਦੇ ਬਾਕਮਾਲ ਸੂਫ਼ੀ ਗਾਇਕ ਡਾ. ਸਤਿੰਦਰ ਸਰਤਾਜ ਜਿਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਨੂੰ ਆਪਣਾ ਮੁਰੀਦ ਬਣਾਇਆ ਹੋਇਆ ਹੈ। ਉਨ੍ਹਾਂ ਦੇ ਫੈਨਜ਼ ਬਹੁਤ ਹੀ ਬੇਸਬਰੀ ਦੇ ਨਾਲ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਨੇ। ਜੀ ਹਾਂ ਪ੍ਰਸ਼ੰਸਕਾਂ ਦੀ ਉਡੀਕ ਦੀਆਂ ਘੜੀਆਂ ਖਤਮ ਹੋ ਗਈਆਂ ਨੇ ਤੇ ਨਵਾਂ ਗੀਤ ਦਹਿਲੀਜ਼ ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ।

singer satinder sartaaj image source-youtube

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਆਪਣੀ ਬੀਬੀ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਬਜ਼ੁਰਗਾਂ ਦੇ ਪਿਆਰ ਦੀ ਅਹਿਮੀਅਤ ਨੂੰ ਬਿਆਨ ਕਰ ਰਿਹਾ ਹੈ ਇਹ ਵੀਡੀਓ

ਹੋਰ ਪੜ੍ਹੋ : ਗਾਇਕ ਬੱਬਲ ਰਾਏ ਨੇ ਆਸਟ੍ਰੇਲੀਆ ‘ਚ ਵੱਸਦੇ ਪੰਜਾਬੀਆਂ ਨੂੰ ਕੀਤੀ ਇਹ ਖ਼ਾਸ ਬੇਨਤੀ, 'ਮਾਂ ਬੋਲੀ ਪੰਜਾਬੀ' ਲਈ ਇਹ ਕੰਮ ਕਰਨ ਦੀ ਕੀਤੀ ਅਪੀਲ, ਦੇਖੋ ਵੀਡੀਓ

singer satinder sartaaj pic image source-youtube

ਜੀ ਹਾਂ ਸਤਿੰਦਰ ਸਰਤਾਜ ਆਪਣੇ ਮਿੱਠੇ ਜਿਹੇ ਗੀਤ ਦੇ ਨਾਲ ਦਰਸ਼ਕਾਂ ਨੂੰ ਪਿਆਰ ਦੇ ਹਸੀਨ ਸਫ਼ਰ ਉੱਤੇ ਲੈ ਕੇ ਜਾ ਰਹੇ ਨੇ। ਇਹ ਗੀਤ ਹਰ ਇੱਕ ਨੂੰ ਰੂਹਾਨੀ ਸਕੂਨ ਦੇ ਰਿਹਾ ਹੈ। ਗਾਇਕੀ ਤੋਂ ਲੈ ਕੇ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਨੇ ਹੀ ਲਿਖੇ ਨੇ। ਇਸ ਗੀਤ ਨੂੰ ਸੰਗੀਤਕ ਧੁਨਾਂ ਦੇ ਨਾਲ ਸ਼ਿੰਗਾਰਿਆ ਹੈ Beat Minister ਨੇ। ਗਾਣਾ ਸ਼ਾਨਦਾਰ ਵੀਡੀਓ Sunny Dhinsey ਨੇ ਡਾਇਰੈਕਟ ਕੀਤਾ ਹੈ। ਇਹ ਗੀਤ ਉਨ੍ਹਾਂ ਦੀ ਮਿਊਜ਼ਿਕ ਐਲਬਮ “ਦਰਿਆਈ ਤਰਜ਼ਾਂ” ‘ਚੋਂ ਇੱਕ ਹੈ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

satinder sartaaj new song image source-youtube

ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਆਪਣੀ ਆਵਾਜ਼ ਦੇ ਨਾਲ ਕਈ ਮਿੱਠੇ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਬਾਕਮਾਲ ਕੰਮ ਕਰ ਰਹੇ ਨੇ। ਆਉਣ ਵਾਲੇ ਸਮੇਂ ‘ਚ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਅਖੀਰਲੀ ਵਾਰ ਉਹ ‘ਇੱਕੋ ਮਿੱਕੇ’ ਫ਼ਿਲਮ ‘ਚ ਨਜ਼ਰ ਆਏ ਸੀ।

0 Comments
0

You may also like