ਸਤਿੰਦਰ ਸਰਤਾਜ ਦਾ ਵਿਦੇਸ਼ੀਆਂ ਨੇ ਰਿਵਾਇਤੀ ਤਰੀਕੇ ਨਾਲ ਏਅਰਪੋਰਟ ‘ਤੇ ਕੀਤਾ ਸਵਾਗਤ, ਪੰਜਾਬੀਆਂ ਲਈ ਮਾਣ ਦੀ ਗੱਲ, ਵੇਖੋ ਵੀਡੀਓ

written by Shaminder | July 13, 2022

ਸਤਿੰਦਰ ਸਰਤਾਜ (Satinder Sartaaj) ਏਨੀਂ ਦਿਨੀਂ ਵਿਦੇਸ਼ ‘ਚ ਪਰਫਾਰਮ ਕਰ ਰਹੇ ਹਨ । ਉਨ੍ਹਾਂ ਦੀ ਗਾਇਕੀ ਨੂੰ ਵਿਦੇਸ਼ਾਂ ‘ਚ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਸਤਿੰਦਰ ਸਰਤਾਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਨੇਪੀਅਰ ਏਅਰਪੋਰਟ ‘ਤੇ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਉੱਥੇ ਦੇ ਲੋਕ ਕਲਾਕਾਰਾਂ ਦੇ ਵੱਲੋਂ ਆਪਣੇ ਅੰਦਾਜ਼ ‘ਚ ਸੁਆਗਤ ਕੀਤਾ ਜਾ ਰਿਹਾ ਹੈ ।

Satinder sartaaj, image From instagram

ਹੋਰ ਪੜ੍ਹੋ : ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਸਤਿੰਦਰ ਸਰਤਾਜ ਵੀ ਗਰਮਜੋਸ਼ੀ ਦੇ ਨਾਲ ਕੀਤੇ ਜਾ ਰਹੇ ਸੁਆਗਤ ਨੂੰ ਵੇਖ ਖੁਸ਼ ਹੋ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।

Satinder Sartaaj,,,,-m image From instagram

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਲਾਈਵ ਪ੍ਰਫਾਰਮੈਂਸ ਦੇ ਦੌਰਾਨ ਮਿਸ ਪੂਜਾ, ਜੈਸਮੀਨ ਸੈਂਡਲਾਸ ਅਤੇ ਸਤਿੰਦਰ ਸਰਤਾਜ ਨੇ ਦਿੱਤੀ ਸ਼ਰਧਾਂਜਲੀ

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਹ ਅਕਸਰ ਆਪਣੀ ਸ਼ਾਇਰੀ ਦੇ ਜ਼ਰੀਏ ਜ਼ਿੰਦਗੀ ਦੀ ਸਚਾਈ ਨੂੰ ਬਿਆਨ ਕਰਦੇ ਨਜ਼ਰ ਆਉਂਦੇ ਹਨ । ਸਤਿੰਦਰ ਸਰਤਾਜ ਦੇ ਗੀਤਾਂ ਨੂੰ ਸਮਾਜ ਦੇ ਹਰ ਵਰਗ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ ।

satinder sartaaj ,, image From instagram

ਗੀਤਾਂ ਦੇ ਨਾਲ-ਨਾਲ ਸਤਿੰਦਰ ਸਰਤਾਜ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਜਲਦ ਹੀ ਉਹ ਨੀਰੂ ਬਾਜਵਾ ਦੇ ਨਾਲ ਫ਼ਿਲਮ ਕਲੀ ਜੋਟਾ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰਾਜੈਕਟਸ ‘ਤੇ ਉਹ ਕੰਮ ਕਰ ਰਹੇ ਹਨ ।

 

View this post on Instagram

 

A post shared by Satinder Sartaaj (@satindersartaaj)

You may also like