ਸਤਿੰਦਰ ਸੱਤੀ ਨੇ ਆਪਣੇ ਭਰਾ ਤੇ ਭਤੀਜਿਆਂ ਦੇ ਬੰਨੀ ਰੱਖੜੀ, ਪ੍ਰਸ਼ੰਸਕਾਂ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਦਿੱਤੀ ਵਧਾਈ

written by Lajwinder kaur | August 22, 2021

ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ (Satinder Satti) ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀ ਵਧਾਈ ਦਿੰਦੇ ਹੋਏ ਸਤਿੰਦਰ ਸੱਤੀ ਨੇ ਖ਼ਾਸ ਪੋਸਟ ਪਾਈ ਹੈ।

inside image of satinder satti-min Image Source: Instagram

ਹੋਰ ਪੜ੍ਹੋ : ਗਾਇਕ ਪਰਮੀਸ਼ ਵਰਮਾ ਨੇ ਰੋਮਾਂਟਿਕ ਤਸਵੀਰ ਪੋਸਟ ਕਰਕੇ ਆਪਣੀ ਮੰਗੇਤਰ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ

ਹੋਰ ਪੜ੍ਹੋ : ਨਿਰਮਲ ਸਿੱਧੂ ਤੋਂ ਲੈ ਕੇ ਕਰਤਾਰ ਚੀਮਾ ਨੇ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਰੱਖੜੀ ਦੇ ਤਿਉਹਾਰ ਦੀ ਦਿੱਤੀ ਵਧਾਈ

inside image of satinder satti with family Image Source: Instagram

ਇਸ ਵੀਡੀਓ ‘ਚ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਵੀਰਾਂ ਦੀ ਰੱਖੜੀ ਜੀਵੇਗੀ, ਜਦ ਤੱਕ ਕੁੜੀਆਂ ਹੋਣਗੀਆਂ...ਰੱਖੜੀ ਦੇ ਪਾਵਨ ਪਵਿੱਤਰ ਤਿਉਹਾਰ ਦੀ ਸਾਰਿਆਂ ਨੂੰ ਲੱਖ-ਲੱਖ ਵਧਾਈ ਹੋਵੇ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਆਪਣੀ ‘ਰੁਬਰੂ’ ਐਲਬਮ ਦੇ ਗੀਤ ਦੇ ਨਾਲ ਪੋਸਟ ਕੀਤਾ ਹੈ।

 

View this post on Instagram

 

A post shared by Satinder Satti (@satindersatti)

ਇਸ ਵੀਡੀਓ ‘ਚ ਉਹ ਆਪਣੇ ਭਰਾ ਤੇ ਭਤੀਜਿਆਂ ਦੇ ਰੱਖੜੀ ਬੰਨਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਛੋਟਾ ਭਤੀਜਾ ਗੁੱਟ ‘ਤੇ ਰੱਖੜੀ ਬੰਨਵਾਉਣ ਦੇ ਲਈ ਬਹੁਤ ਹੀ ਉਤਸੁਕ ਨਜ਼ਰ ਆ ਰਿਹਾ ਹੈ। ਫੈਨਜ਼ ਵੀ ਕਮੈਂਟ ਕਰਕੇ ਸਤਿੰਦਰ ਸੱਤੀ ਨੂੰ ਰੱਖੜੀ (Raksha Bandhan) ਦੇ ਤਿਉਹਾਰ ਦੀਆਂ ਵਧਾਈਆਂ ਦੇ ਰਹੇ ਨੇ। ਸਤਿੰਦਰ ਸੱਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜਿੱਥੇ ਐਂਕਰਿੰਗ ਦੀ ਦੁਨੀਆ ‘ਚ ਨਾਮ ਕਮਾਇਆ ਹੈ,ਉੱਥੇ ਹੀ ਅਦਾਕਾਰੀ ਅਤੇ ਗਾਇਕੀ ਦੇ ਖੇਤਰ ‘ਚ ਹਰ ਕਿਸੇ ਦਾ ਦਿਲ ਜਿੱਤਿਆ ਹੈ । ਦਰਸ਼ਕ ਉਨ੍ਹਾਂ ਦੀ ਸ਼ਾਇਰੀ ਦੇ ਮੁਰੀਦ ਨੇ। ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਨੇ। ਇਸ ਤੋਂ ਇਲਾਵਾ ਕਈ ਰਿਆਲਟੀ ਸ਼ੋਅਜ਼ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।

 

0 Comments
0

You may also like