ਸਤਿੰਦਰ ਸੱਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ, ਵੀਡੀਓ ਕੀਤਾ ਸਾਂਝਾ

written by Shaminder | November 14, 2022 12:06pm

ਮਸ਼ਹੂਰ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ (Satinder Satti) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)  ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆ । ਇਸ ਮੌਕੇ ਉਨ੍ਹਾਂ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਬੈਠੀ ਹੈ ਅਤੇ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ ।

Satinder Satti image Source : Instagram

ਹੋਰ ਪੜ੍ਹੋ : ਸ਼ੈਰੀ ਮਾਨ ਨੇ ਖਰੀਦੀ ਨਵੀਂ ਕਾਰ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।ਸਤਿੰਦਰ ਸੱਤੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਜਨਮ ਗੁਰਦਾਸਪੁਰ ਦੇ ਬਟਾਲਾ 'ਚ ਹੋਇਆ ਅਤੇ ਸਕੂਲ ਦੇ ਸਮੇਂ ਤੋਂ ਹੀ ਉਨ੍ਹਾਂ ਨੂੰ ਕਵਿਤਾਵਾਂ ਪੜ੍ਹਨ ਦਾ ਸ਼ੌਂਕ ਸੀ ਅਤੇ ਸਕੂਲ ਵਿੱਚ ਹੋਣ ਵਾਲੇ ਹਰ ਸੱਭਿਆਚਾਰਕ ਪ੍ਰੋਗਰਾਮ 'ਚ ਹਿੱਸਾ ਲੈਂਦੇ ਸਨ । ਇਹੀ ਕਾਰਨ ਹੈ ਕਿ ਉਨ੍ਹਾਂ ਦੀ ਐਂਕਰਿੰਗ 'ਚ ਉਹ ਸ਼ਾਇਰੀ ਅਤੇ ਕਵਿਤਾ 'ਚ ਬਾਖੂਬੀ ਨਜ਼ਰ ਆਉਂਦੀ ।

Satinder Satti , image Source : Instagram

ਹੋਰ ਪੜ੍ਹੋ : ਕੈਂਸਰ ਦੇ ਨਾਲ ਜੂਝ ਰਹੀ ਹੈ ਅਦਾਕਾਰਾ ਰੋਜ਼ਲੀਨ ਖ਼ਾਨ, ਅਦਾਕਾਰਾ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਐਂਕਰਿੰਗ ਦੌਰਾਨ ਉਹ ਸ਼ਬਦਾਂ ਨੂੰ ਇਸ ਤਰ੍ਹਾਂ ਪਿਰੋ ਕੇ ਪੇਸ਼ ਕਰ ਦਿੰਦੇ ਹਨ ਕਿ ਇਉਂ ਲੱਗਦਾ ਹੈ ਜਿਵੇਂ ਕਿਸੇ ਨੇ ਗਾਗਰ 'ਚ ਸਾਗਰ ਭਰ ਦਿੱਤਾ ਹੋਵੇ । ਸਤਿੰਦਰ ਸੱਤੀ ਨੇ ਕਾਲਜਦੇ ਦੌਰਾਨ ਹੀ ਐਂਕਰਿੰਗ ਸ਼ੁਰੂ ਕਰ ਦਿੱਤੀ ਸੀ । ਇਸ ਤੋਂ ਬਾਅਦ ਉਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਕਾਲਤ ਦੀ ਡਿਗਰੀ ਹਾਸਲ ਕੀਤੀ ।

Satinder Satti , image Source : Instagram

ਉਨ੍ਹਾਂ ਦੇ ਪਿਤਾ ਜੀ ਆਰਮੀ 'ਚ ਸਨ ਜਦਕਿ ਮਾਤਾ ਘਰੇਲੂ ਔਰਤ ਰਹੇ ਹਨ । ਉਨ੍ਹਾਂ ਦੇ ਕਰੀਅਰ 'ਚ ਉਨ੍ਹਾਂ ਦੇ ਮਾਪਿਆਂ ਦਾ ਵੱਡਾ ਯੋਗਦਾਨ ਰਿਹਾ । ਉਨ੍ਹਾਂ ਨੇ ਦੂਰਦਰਸ਼ਨ 'ਤੇ ਲਿਸ਼ਕਾਰਾ ਪ੍ਰੋਗਰਾਮ ਤੋਂ ਸ਼ੁਰੂਆਤ ਕੀਤੀ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ।

 

View this post on Instagram

 

A post shared by Satinder Satti (@satindersatti)

You may also like