ਸਤਿੰਦਰ ਸੱਤੀ ਨੇ ਆਪਣੇ ਭਰਾ ਨੂੰ ਬਰਥਡੇਅ ਵਿਸ਼ ਕਰਦੇ ਹੋਏ ਸਾਂਝੀ ਕੀਤੀ ਖ਼ਾਸ ਤਸਵੀਰ

written by Lajwinder kaur | March 08, 2021

ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ ਸ਼ੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਭਰਾ ਨੂੰ ਬਰਥਡੇਅ ਵਿਸ਼ ਕਰਦੇ ਹੋਏ ਇੱਕ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ।

satinder satti with family image source- instagram

ਹੋਰ ਪੜ੍ਹੋ : ਹਰਭਜਨ ਮਾਨ ਦੇ ਆਉਣ ਵਾਲੇ ਨਵੇਂ ਗੀਤ ‘Sone Deya Kangna’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਟੀਜ਼ਰ

inside image of satinder satti wished her brother happy brithday image source- instagram

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹੈਪੀ ਬਰਥਡੇਅ ਦੁਨੀਆ ਦੇ ਬੈਸਟ ਭਰਾ।  ਤੁਸੀਂ ਮੇਰੀ ਜ਼ਿੰਦਗੀ ਦੀ ਰੇਖਾ ਹੋ। ਦੇਖਭਾਲ ਪਿਆਰ ਜੋ ਅਸੀਂ ਸਾਂਝਾ ਕੀਤਾ ਉਹ ਸ਼ਬਦਾਂ ਤੋਂ ਪਰੇ ਹੈ। ਤੁਸੀਂ ਸਿਰਫ ਮੇਰੇ ਭਰਾ ਨਹੀਂ ਹੋ ਤੁਸੀਂ ਮੇਰੇ ਸਭ ਤੋਂ ਚੰਗੇ ਦੋਸਤ ਵੀ ਹੋ ਬਹੁਤ ਸਾਰਾ ਪਿਆਰ। ਪ੍ਰਸ਼ੰਸਕ ਵੀ ਕਮੈਂਟ ਕਰਕੇ ਬਰਥਡੇਅ ਵਿਸ਼ ਕਰ ਰਹੇ ਨੇ।

image of satiner satti at canada image source- instagram

ਸਤਿੰਦਰ ਸੱਤੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜਿੱਥੇ ਐਂਕਰਿੰਗ ਦੀ ਦੁਨੀਆ ‘ਚ ਨਾਮ ਕਮਾਇਆ ਹੈ,ਉੱਥੇ ਹੀ ਅਦਾਕਾਰੀ ਅਤੇ ਗਾਇਕੀ ਦੇ ਖੇਤਰ ‘ਚ ਹਰ ਕਿਸੇ ਦਾ ਦਿਲ ਜਿੱਤਿਆ ਹੈ । ਦਰਸ਼ਕ ਉਨ੍ਹਾਂ ਦੀ ਸ਼ਾਇਰੀ ਦੇ ਮੁਰੀਦ ਨੇ। ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਨੇ। ਇਸ ਤੋਂ ਇਲਾਵਾ ਕਈ ਰਿਆਲਟੀ ਸ਼ੋਅਜ਼ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।

inside image of satinder satti image source- instagram

 

 

View this post on Instagram

 

A post shared by Satinder Satti (@satindersatti)

 

0 Comments
0

You may also like