ਅੱਜ ਹੈ ਗਾਇਕਾ ਸਤਵਿੰਦਰ ਬਿੱਟੀ ਦਾ ਜਨਮ ਦਿਨ, ਹਾਕੀ ਖਿਡਾਰਨ ਤੋਂ ਗਾਇਕਾ ਬਣਨ ਪਿੱਛੇ ਸੀ ਵੱਡੀ ਵਜ੍ਹਾ, ਜਾਣੋਂ ਪੂਰੀ ਕਹਾਣੀ

Written by  Rupinder Kaler   |  November 28th 2019 11:13 AM  |  Updated: November 28th 2019 11:23 AM

ਅੱਜ ਹੈ ਗਾਇਕਾ ਸਤਵਿੰਦਰ ਬਿੱਟੀ ਦਾ ਜਨਮ ਦਿਨ, ਹਾਕੀ ਖਿਡਾਰਨ ਤੋਂ ਗਾਇਕਾ ਬਣਨ ਪਿੱਛੇ ਸੀ ਵੱਡੀ ਵਜ੍ਹਾ, ਜਾਣੋਂ ਪੂਰੀ ਕਹਾਣੀ

ਅੱਜ ਪੰਜਾਬੀ ਗਾਇਕਾ ਸਤਵਿੰਦਰ ਬਿੱਟੀ ਦਾ ਜਨਮ ਦਿਨ ਹੈ । ਉਹਨਾਂ ਦਾ ਜਨਮ ਦਿਨ 28 ਨਵੰਬਰ ਨੂੰ ਹੁੰਦਾ ਹੈ ।ਸਤਵਿੰਦਰ ਬਿੱਟੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਉਹ ਗਾਇਕਾ ਹੈ ਜਿਸ ਨੇ ਬਹੁਤ ਹਿੱਟ ਗਾਣੇ ਦਿੱਤੇ ਹਨ ਤੇ ਦਿੰਦੇ ਆ ਰਹੇ ਹਨ । ਇਸ ਆਰਟੀਕਲ ਵਿੱਚ ਅਸੀਂ ਤੁਹਾਨੂੰ ਸਤਵਿੰਦਰ ਬਿੱਟੀ ਦੇ ਗਾਇਕਾ ਬਣਨ ਦੀ ਵਜ੍ਹਾ ਦੱਸਾਂਗੇ ।ਸਤਵਿੰਦਰ ਬਿੱਟੀ ਨੇ ਆਪਣੀ ਮੁੱਢਲੀ ਪੜ੍ਹਾਈ ਪਟਿਆਲਾ ਤੋਂ ਹੀ ਪੂਰੀ ਕੀਤੀ ।

https://www.instagram.com/p/B2jX8jTn43Y/

ਇਸ ਤੋਂ ਬਾਅਦ ਉਹ ਚੰਡੀਗੜ੍ਹ ਪੜ੍ਹਨ ਲਈ ਚਲੇ ਗਏ । ਇੱਥੇ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਰੂਚੀ ਖੇਡਣ ‘ਚ ਵੀ ਬਣਨ ਲੱਗੀ ਅਤੇ ਉਹ ਹਾਕੀ ਦੀ ਬਿਹਤਰੀਨ ਖਿਡਾਰਨ ਬਣ ਕੇ ਉਭਰੇ । ਉਨ੍ਹਾਂ ਨੇ ਨੈਸ਼ਨਲ ਲੈਵਲ ਤੱਕ ਖੇਡਿਆ ਅਤੇ ਹਾਕੀ ‘ਚ ਗੋਲਡ ਮੈਡਲਿਸਟ ਵੀ ਰਹੇ । ਇਸ ਸਭ ਦੇ ਚਲਦੇ ਇੱਕ ਵਾਰ ਜਦੋਂ ਕਿਤੇ ਬਾਹਰ ਖੇਡਣ ਲਈ ਜਾਣਾ ਸੀ ਤਾਂ ਸਤਵਿੰਦਰ ਬਿੱਟੀ ਨੂੰ ਘੱਟ ਉਮਰ ਦਾ ਹਵਾਲਾ ਦੇ ਕੇ ਟੀਮ ਚੋਂ ਬਾਹਰ ਕੱਢ ਦਿੱਤਾ ਗਿਆ ਸੀ । ਕਿਉਂਕਿ ਉਸ ਸਮੇਂ ਕਿਸੇ ਦੀ ਸਿਫ਼ਾਰਿਸ਼ ਆ ਗਈ ਸੀ ਅਤੇ ਚੋਣ ਕਰਨ ਵਾਲੀ ਟੀਮ ਨੇ ਉਸ ਸਿਫ਼ਾਰਿਸ਼ ਵਾਲੀ ਕੁੜੀ ਨੂੰ ਟੀਮ ‘ਚ ਰੱਖ ਲਿਆ ਸੀ ।

https://www.instagram.com/p/B15v1eRjP6L/

ਜਿਸ ਤੋਂ ਬਾਅਦ ਹੀ ਸਤਵਿੰਦਰ ਬਿੱਟੀ ਨੇ ਗਾਇਕੀ ਦੇ ਖੇਤਰ ‘ਚ ਆਪਣਾ ਕਰੀਅਰ ਬਨਾਉਣ ਦਾ ਫ਼ੈਸਲਾ ਲਿਆ । ਗਾਇਕੀ ਦੇ ਖੇਤਰ ਵਿੱਚ ਉਤਰ ਕੇ ਉਹਨਾਂ ਨੇ ਕਈ ਹਿੱਟ ਗਾਣੇ ਦਿੱਤੇ, ਜਿਹੜੇ ਕਿ ਅੱਜ ਵੀ ਸੁਣੇ ਜਾਂਦੇ ਹਨ । ਉਨ੍ਹਾਂ ਦਾ ਵਿਆਹ ਅਮਰੀਕਾ ‘ਚ ਰਹਿਣ ਵਾਲੇ ਕੁਲਰਾਜ ਗਰੇਵਾਲ ਨਾਲ ਹੋਇਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ ।ਸਤਵਿੰਦਰ ਬਿੱਟੀ ਕੁਝ ਸਮਾਂ ਵਿਦੇਸ਼ ਅਤੇ ਕੁਝ ਸਮਾਂ ਪੰਜਾਬ ‘ਚ ਬਿਤਾਉਂਦੇ ਹਨ ।

https://www.instagram.com/p/BxAXDjnFwWh/

ਸਤਵਿੰਦਰ ਬਿੱਟੀ ਨੂੰ ਬਿਜਲੀ ਵਿਭਾਗ ‘ਚ ਨੌਕਰੀ ਕਰਨ ਦਾ ਮੌਕਾ ਵੀ ਮਿਲਿਆ ਪਰ ਗਾਇਕੀ ਦੇ ਖੇਤਰ ‘ਚ ਆਉਣ ਤੋਂ ਬਾਅਦ ਉਨ੍ਹਾਂ ਨੇ ਨੌਕਰੀ ਛੱਡ ਦਿੱਤੀ ਸੀ । ਪੰਜਾਬ ਦੀ ਇਹ ਹਰਮਨ ਪਿਆਰੀ ਗਾਇਕਾ ਲਗਾਤਾਰ ਪੰਜਾਬੀ ਮਿਊੋਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੀ ਹੈ ਅਤੇ ਹੁਣ ਸਿਆਸੀ ਪਾਰਟੀ ‘ਚ ਸ਼ਾਮਿਲ ਹੋ ਕੇ ਸਮਾਜ ਲਈ ਕੰਮ ਕਰ ਰਹੀ ਹੈ ।

https://www.instagram.com/p/BvRP5PvFFVi/

https://www.instagram.com/p/BuyZV9jla65/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network