ਸਤਵਿੰਦਰ ਬਿੱਟੀ ਆਪਣੇ ਪਤੀ ਦੇ ਨਾਲ ਲਾਂਗ ਡਰਾਈਵ ‘ਤੇ ਨਿਕਲੀ, ਵੇਖੋ ਵੀਡੀਓ

Written by  Shaminder   |  May 28th 2022 01:41 PM  |  Updated: May 28th 2022 01:41 PM

ਸਤਵਿੰਦਰ ਬਿੱਟੀ ਆਪਣੇ ਪਤੀ ਦੇ ਨਾਲ ਲਾਂਗ ਡਰਾਈਵ ‘ਤੇ ਨਿਕਲੀ, ਵੇਖੋ ਵੀਡੀਓ

ਸਤਵਿੰਦਰ ਬਿੱਟੀ (Satwinder Bitti ) ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਕਵਾਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਨੇ ਆਪਣੇ ਪਤੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਲਾਂਗ ਡਰਾਈਵ ‘ਤੇ ਗਏ ਹੋਏ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਪਤੀ (Husband) ਅਤੇ ਬੇਟੇ (Son) ਦੇ ਨਾਲ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਸਤਵਿੰਦਰ ਬਿੱਟੀ ਨੇ ਇੱਕ ਹੋਰ ਵੀਡੀਓ ਵੀ ਸ਼ੇਅਰ ਕੀਤਾ ਹੈ ।

satwinder bitti, image from instagram

ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਸਾਂਝੀ ਕੀਤੀ ਖ਼ੁਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਜਿਸ ‘ਚ ਉਹ ਜਿੰਮ ‘ਚ ਪਸੀਨਾ ਵਹਾਉਂਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਵੀ ਗਾਇਕਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਪੰਜਾਬੀ ਇੰਡਸਟਰੀ ਨੂੰ ਹਿੱਟ ਗੀਤ ਦਿੰਦੇ ਆ ਰਹੇ ਹਨ ।

ਹੋਰ ਪੜ੍ਹੋ :  ਸਤਵਿੰਦਰ ਬਿੱਟੀ ਦਾ ਨਵਾਂ ਗੀਤ ‘Beganiya’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇੱਕ ਵਧੀਆ ਗਾਇਕਾ ਹੋਣ ਦੇ ਨਾਲ ਨਾਲ ਉਹ ਵਧੀਆ ਹਾਕੀ ਦੇ ਪਲੇਅਰ ਵੀ ਰਹਿ ਚੁੱਕੇ ਹਨ । ਗਾਇਕਾ ਬਣਨ ਤੋਂ ਪਹਿਲਾਂ ਉਹ ਇੱਕ ਹਾਕੀ ਪਲੇਅਰ ਬਣਨਾ ਚਾਹੁੰਦੇ ਸਨ ਅਤੇ ਹਾਕੀ ‘ਚ ਆਪਣਾ ਕਰੀਅਰ ਬਨਾਉਣਾ ਚਾਹੁੰਦੇ ਸਨ, ਪਰ ਅਜਿਹਾ ਨਹੀਂ ਹੋ ਸਕਿਆ ।

satwinder bitti , image From instagram

ਜਿਸ ਤੋਂ ਬਾਅਦ ਸਤਵਿੰਦਰ ਬਿੱਟੀ ਨੇ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕੀਤਾ ਅਤੇ ਗਾਇਕੀ ਦੇ ਖੇਤਰ ‘ਚ ਨਾਮ ਬਣਾਇਆ । ਸਤਵਿੰਦਰ ਬਿੱਟੀ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਲੋਕ ਗੀਤ ਹੋਣ, ਧਾਰਮਿਕ ਗੀਤ ਹੋਣ ਜਾਂ ਫਿਰ ਬੋਲੀਆਂ । ਸੰਗੀਤ ਦਾ ਹਰ ਰੂਪ ਉਨ੍ਹਾਂ ਨੇ ਗਾਇਆ ਹੈ । ਆਪਣੇ ਗੀਤਾਂ ਦੇ ਨਾਲ ਉਨ੍ਹਾਂ ਨੇ ਹਰ ਕਿਸੇ ਦਾ ਮਨ ਮੋਹਿਆ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network