ਸਤਵਿੰਦਰ ਬਿੱਟੀ ਨੇ ਪਤੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

Written by  Shaminder   |  December 22nd 2021 02:29 PM  |  Updated: December 22nd 2021 02:29 PM

ਸਤਵਿੰਦਰ ਬਿੱਟੀ ਨੇ ਪਤੀ ਦੇ ਨਾਲ ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਗਾਇਕਾ ਸਤਵਿੰਦਰ ਬਿੱਟੀ  (Satwinder Bitti)  ਨੇ ਆਪਣੇ ਪਤੀ ਦੇ ਨਾਲ ਬਹੁਤ ਹੀ ਖੂਬਸੂਰਤ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੁੰ ਸਾਂਝਾ ਕਰਦੇ ਹੋਏ ਉਸ ਨੇ ਬਹੁਤ ਹੀ ਖੂਬਸੂਰਤ ਕੈਪਸ਼ਨ ਵੀ ਦਿੱਤਾ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ (Singer)  ਨੇ ਲਿਖਿਆ ਕਿ ਮੁਸਕਰਾਹਟ ਉਹ ਹੀਰਾ ਹੈ ਜਿਸ ਨੂੰ ਤੁਸੀਂ ਬਿਨ੍ਹਾਂ ਖਰੀਦੇ ਪਹਿਨ ਸਕਦੇ ਹੋ । ਜਦੋਂ ਤੱਕ ਇਹ ਹੀਰਾ ਤੁਹਾਡੇ ਕੋਲ ਹੈ ਤਾਂ ਸੁੰਦਰ ਦਿੱਸਣ ਦੇ ਲਈ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ, ਵਾਹਿਗੁਰੂ ਮਿਹਰ ਕਰਨ’।

Satwinder Bitti image From instagram

ਹੋਰ ਪੜ੍ਹੋ : ਕਿਸ਼ਵਰ ਮਰਚੈਂਟ ਨੇ ਬੇਟੇ ਨੂੰ ਪਹਿਲੀ ਵਾਰ ਕਰਵਾਏ ਗੁਰਦੁਆਰਾ ਸਾਹਿਬ ਦੇ ਦਰਸ਼ਨ

ਸਤਵਿੰਦਰ ਬਿੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਗਾਇਕਾ ਦਾ ਵਿਆਹ ਕੁਲਰਾਜ ਗਰੇਵਾਲ ਦੇ ਨਾਲ ਹੋਇਆ ਹੈ । ਕੁਲਰਾਜ ਗਰੇਵਾਲ ਵਿਦੇਸ਼ ‘ਚ ਰਹਿੰਦੇ ਹਨ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ ।

Satwinder Bitti - image From instagram

ਸਤਵਿੰਦਰ ਬਿੱਟੀ ਕੁਝ ਸਮਾਂ ਵਿਦੇਸ਼ ਅਤੇ ਕੁਝ ਸਮਾਂ ਪੰਜਾਬ ‘ਚ ਬਿਤਾਉਂਦੇ ਹਨ । ਸਤਵਿੰਦਰ ਬਿੱਟੀ ਨੂੰ ਬਿਜਲੀ ਵਿਭਾਗ ‘ਚ ਨੌਕਰੀ ਕਰਨ ਦਾ ਮੌਕਾ ਵੀ ਮਿਲਿਆ ਪਰ ਗਾਇਕੀ ਦੇ ਖੇਤਰ ‘ਚ ਆਉਣ ਤੋਂ ਬਾਅਦ ਉਨ੍ਹਾਂ ਨੇ ਨੌਕਰੀ ਛੱਡ ਦਿੱਤੀ ਸੀ ।

ਪੰਜਾਬ ਦੀ ਇਹ ਹਰਮਨ ਪਿਆਰੀ ਗਾਇਕਾ ਲਗਾਤਾਰ ਪੰਜਾਬੀ ਮਿਊੋਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੀ ਹੈ।ਸਤਵਿੰਦਰ ਬਿੱਟੀ ਲਗਾਤਾਰ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਅਕਸਰ ਸਾਂਝੇ ਕਰਦੇ ਰਹਿੰਦੇ ਹਨ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network