ਸਤਵਿੰਦਰ ਬਿੱਟੀ ਨੇ ਜਸਪਿੰਦਰ ਨਰੂਲਾ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

written by Shaminder | August 19, 2021

ਗਾਇਕਾ ਸਤਵਿੰਦਰ ਬਿੱਟੀ (Satwinder Bitti ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਹੁਣ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ (Jaspinder Narula) ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਬਹੁਤ ਹੀ ਪਿਆਰਾ ਅਤੇ ਅਰਥ ਭਰਪੂਰ ਕੈਪਸ਼ਨ ਵੀ ਦਿੱਤਾ ਹੈ ।

Satwinder Bitti,,-min Image From Instagram

ਹੋਰ ਪੜ੍ਹੋ : ਦੰਦਾਂ ਦੇ ਕੀੜਿਆਂ ਦੀ ਸਮੱਸਿਆ ਤੋਂ ਇਹਨਾਂ ਤਰੀਕਿਆਂ ਨਾਲ ਪਾਇਆ ਜਾ ਸਕਦਾ ਹੈ ਛੁਟਕਾਰਾ

ਸਤਵਿੰਦਰ ਬਿੱਟੀ ਨੇ ਲਿਖਿਆ ‘ ਸਮਝ ਨਹੀਂ ਆਉਂਦੇ, ਜ਼ਿੰਦਗੀ ਦੇ ਸਵਾਲ ਇੱਕ ਪਾਸੇ ਕਹਿੰਦੀ ਏ ਕੇ "ਸਬਰ ਦਾ ਫਲ ਮਿੱਠਾ ਹੁੰਦਾ" ਤੇ ਦੂਜੇ ਪਾਸੇ ਕਹਿੰਨੀ ਏ ਕੇ " ਵਕਤ ਕਿਸੇ ਦਾ ਇੰਤਜ਼ਾਰ ਨਹੀਂ ਕਰਦਾ" । ਦੋਵਾਂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਕਮੈਂਟਸ ਕਰ ਰਹੇ ਹਨ ।

Satwinder bitti,-min (1) Image From Instagram

ਇਸ ਤੋਂ ਇਲਾਵਾ ਸਤਵਿੰਦਰ ਬਿੱਟੀ ਨੇ ਇੱਕ ਹੋਰ ਤਸਵੀਰ ਵੀ ਸਾਂਝੀ ਕੀਤੀ ਹੈ । ਜਿਸ ‘ਚ ਸਤਵਿੰਦਰ ਬਿੱਟੀ ਦੇ ਨਾਲ ਗਾਇਕਾ ਕੌਰ ਬੀ ਵੀ ਨਜ਼ਰ ਆ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਤਵਿੰਦਰ ਬਿੱਟੀ ਨੇ ਤੀਜ ਦੇ ਮੌਕੇ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ ਨਵਾਜ਼ਿਆ ਹੈ । ਉਨ੍ਹਾਂ ਦੇ ਗੀਤਾਂ ਨੂੰ ਅੱਜ ਵੀ ਬੜੀ ਸ਼ਿੱਦਤ ਦੇ ਨਾਲ ਸੁਣਿਆ ਜਾਂਦਾ ਹੈ ।

 

View this post on Instagram

 

A post shared by Satwinder Bitti (@satwinder_bitti)

0 Comments
0

You may also like