ਸਤਵਿੰਦਰ ਬਿੱਟੀ ਨੇ ਸ਼ੇਅਰ ਕੀਤੀ ਆਪਣੀ ਦੁਲਹਣ ਵਾਂਗ ਸੱਜੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  November 01st 2021 12:26 PM  |  Updated: November 01st 2021 12:26 PM

ਸਤਵਿੰਦਰ ਬਿੱਟੀ ਨੇ ਸ਼ੇਅਰ ਕੀਤੀ ਆਪਣੀ ਦੁਲਹਣ ਵਾਂਗ ਸੱਜੀ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ (Satwinder Bitti ) ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਅਤੇ ਆਪਣੀ ਅਣਦੇਖੀਆਂ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਉਹ ਦੁਲਹਣ ਵਾਂਗ ਸੱਜੀ-ਧੱਜੀ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਅਨੁਸ਼ਕਾ ਸ਼ਰਮਾ-ਵਿਰਾਟ ਕੋਹਲੀ ਦੀ ਲਾਡੋ ਰਾਣੀ ਵਾਮਿਕਾ ਹੈਲੋਵੀਨ ਪਾਰਟੀ ‘ਚ ਪਰੀ ਬਣੀ ਆਈ ਨਜ਼ਰ, ਸੋਸ਼ਲ ਮੀਡੀਆ ਉੱਤੇ ਛਾਈਆਂ ਤਸਵੀਰਾਂ

inside image of satwinder bitti with family

ਇਸ ਤਸਵੀਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫੋਟੋ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਸ਼ੀਸ਼ਾ ਜਦ ਵੀ ਚੁੱਕਿਆ ਕਰੋ ..."ਪਹਿਲਾਂ ਦੇਖੋ".... ਫੇਰ"ਦਿਖਾਇਆ ਕਰੋ’ । ਤਸਵੀਰ ‘ਚ ਉਹ ਲਾਲ ਰੰਗ ਲਹਿੰਗੇ, ਲਾਲ ਰੰਗ ਦੀਆਂ ਚੂੜੀਆਂ ਅਤੇ  ‘ਚ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਬਿੱਟੀ ਦੀ ਤਾਰੀਫ ਕਰ ਰਹੇ ਹਨ।

ਹੋਰ ਪੜ੍ਹੋ : ਗਾਇਕਾ ਮਿਸ ਪੂਜਾ ਬਣੀ ਮਾਂ, ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

Satwinder bitti pp-min (2)

ਦੱਸ ਦਈਏ ਸਤਵਿੰਦਰ ਬਿੱਟੀ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦਾ ਵਿਆਹ ਅਮਰੀਕਾ ‘ਚ ਰਹਿਣ ਵਾਲੇ ਕੁਲਰਾਜ ਗਰੇਵਾਲ ਨਾਲ ਹੋਇਆ ਹੈ ਅਤੇ ਉਨ੍ਹਾਂ ਦਾ ਇੱਕ ਬੇਟਾ ਵੀ ਹੈ । ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਸਮਾਜਿਕ ਗੀਤ ‘ਧੀਆਂ ਹੱਥ ਡੋਰ ਦਿਓ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਵੀ ਗੀਤ ਗਾ ਚੁੱਕੀ ਹੈ। ਉਨ੍ਹਾਂ ਦੀ ਪੰਜਾਬ ਦੀ ਧਰਤੀ ਨਾਲ ਖਾਸ ਮੋਹ ਹੈ ਜਿਸ ਕਰਕੇ ਉਹ ਅਕਸਰ ਅਮਰੀਕਾ ਤੋਂ ਪੰਜਾਬ ਗੇੜਾ ਮਰਦੀ ਰਹਿੰਦੀ ਹੈ। ਉਹ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਵਿਦੇਸ਼ ਤੋਂ ਸਪੈਸ਼ਲ ਆਈ ਸੀ।

You May Like This
DOWNLOAD APP


© 2023 PTC Punjabi. All Rights Reserved.
Powered by PTC Network