
Satwinder Bitti's son birthday: ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਭਾਵੇਂ ਉਹ ਅੱਜ ਪੰਜਾਬੀ ਮਿਊਜ਼ਿਕ ਜਗਤ 'ਚ ਜ਼ਿਆਦਾ ਸਰਗਰਮ ਨਹੀਂ ਹੈ ਪਰ ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਹੀ ਆਪਣੀ ਪਰਿਵਾਰਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਦੇ ਜਨਮਦਿਨ ਮੌਕੇ ਬਹੁਤ ਹੀ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਪਿਆਰੀ ਜਿਹੀ ਕੈਪਸ਼ਨ ਪਾ ਕੇ ਆਪਣੇ ਪੁੱਤਰ ਨੂੰ ਵਿਸ਼ ਕੀਤਾ ਹੈ।


ਸਤਵਿੰਦਰ ਬਿੱਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਭੰਗੜਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਹੈਪੀ ਬਰਥਡੇਅ ਪੁੱਤਰ! The world is a better place because you’re in it!’ । ਇਸ ਪੋਸਟ ਉੱਤੇ ਫੈਨਜ਼ ਵੀ ਕਮੈਂਟ ਕਰਕੇ ਗਾਇਕਾ ਦੇ ਪੁੱਤਰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।
ਉਸ ਨੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ ਹੈ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਵਿਆਹ ਤੋਂ ਬਾਅਦ ਉਹ ਵਿਦੇਸ਼ ‘ਚ ਸੈਟਲ ਹੋ ਗਈ ਸੀ । ਉਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਕੁਝ ਸਾਲ ਪਹਿਲਾਂ ਕੁਲਰਾਜ ਸਿੰਘ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਬੇਟੇ ਨੇ ਜਨਮ ਲਿਆ ।

ਦੱਸ ਦਈਏ ਕਿ ਗਾਇਕਾ ਸਤਵਿੰਦਰ ਬਿੱਟੀ ਇੱਕ ਵਧੀਆ ਗਾਇਕਾ ਹੋਣ ਦੇ ਨਾਲ ਨਾਲ ਇੱਕ ਵਧੀਆ ਹਾਕੀ ਖਿਡਾਰਨ ਵੀ ਰਹਿ ਚੁੱਕੀ ਹੈ ।ਉਹ ਇੱਕ ਹਾਕੀ ਪਲੇਅਰ ਹੀ ਬਣਨਾ ਚਾਹੁੰਦਾ ਸੀ । ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ, ਜਿਸ ਕਰਕੇ ਉਹ ਗਾਇਕੀ ਦੇ ਖੇਤਰ ‘ਚ ਆ ਗਈ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹੁਣ ਵੀ ਸਮੇਂ-ਸਮੇਂ ਉੱਤੇ ਆਪਣੇ ਧਾਰਮਿਕ ਗੀਤ ਲੈ ਕੇ ਆਉਂਦੀ ਰਹਿੰਦੀ ਹੈ।
View this post on Instagram