ਸਤਵਿੰਦਰ ਬਿੱਟੀ ਲੈ ਕੇ ਆ ਰਹੀ ਹੈ ਨਵਾਂ ਗੀਤ ‘ਧੀਆਂ ਹੱਥ ਡੋਰ ਦਿਓ’

written by Lajwinder kaur | September 13, 2021

ਪੰਜਾਬੀ ਗਾਇਕਾ ਸਤਵਿੰਦਰ ਬਿੱਟੀ (Satwinder Bitti ) ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ।ਇੱਕ ਲੰਬੇ ਅਰਸੇ ਤੋਂ ਬਾਅਦ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ। ਜੀ ਹਾਂ ਉਹ ‘ਧੀਆਂ ਹੱਥ ਡੋਰ ਦਿਓ’ ਟਾਈਟਲ ਹੇਠ ਇਹ ਪਿਆਰਾ ਜਿਹਾ ਸਮਾਜਿਕ ਸੌਂਗ ਲੈ ਕੇ ਆ ਰਹੇ ਨੇ। ਗੀਤ ਦੇ ਟਾਈਟਲ ਤੋਂ ਲੱਗ ਰਿਹਾ ਹੈ ਇਹ ਗੀਤ ਸਮਾਜ ਨੂੰ ਸੇਧ ਦੇਣ ਵਾਲਾ ਹੋਵੇਗਾ।

ਹੋਰ ਪੜ੍ਹੋ : ਗਣੇਸ਼ ਚਤੁਰਥੀ ਦੇ ਜਸ਼ਨ ‘ਚ ਦੋਸਤਾਂ ਦੇ ਘਰ ਪਹੁੰਚੇ ਕਰਨਵੀਰ ਬੋਹਰਾ, ਕਪਿਲ ਸ਼ਰਮਾ ਤੇ ਕਈ ਹੋਰ ਦੋਸਤਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

satwinder bitti shared her old image-min Image Source: instagram

ਜੇ ਗੱਲ ਕਰੀਏ ਪੋਸਟਰ ਦੀ ਤਾਂ ਉਸ ਉੱਤੇ ਸਤਵਿੰਦਰ ਬਿੱਟੀ ਪੰਜਾਬੀ ਲੁੱਕ ‘ਚ ਨਜ਼ਰ ਆ ਰਹੀ ਹੈ ਉਨ੍ਹਾਂ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ ਅਤੇ ਸਿਰ ਉੱਤੇ ਚੁੰਨੀ ਲਈ ਹੋਈ ਹੈ। ਪੋਸਟਰ ਉੱਤੇ ਪੰਜਾਬ ਦਾ ਨਕਸ਼ਾ ਬਣਿਆ ਹੋਇਆ ਨਜ਼ਰ ਆ ਰਿਹਾ ਹੈ। Pirti Silon ਵੱਲੋਂ ਗਾਣੇ ਦੇ ਬੋਲ ਲਿਖੇ ਗਏ ਨੇ ਤੇ ਮਿਊਜ਼ਿਕ ਡੀ.ਜੇ D U S T E R ਦਾ ਹੋਵੇਗਾ। preet sadeora ਵੱਲੋਂ ਗਾਣੇ ਦਾ ਮਿਊਜ਼ਿਕ ਵੀਡੀਓ ਤਿਆਰ ਕੀਤਾ ਗਿਆ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ।

singer satwinder bitti Image Source: instagram

ਹੋਰ ਪੜ੍ਹੋ :  ਸੁੱਖੀ ਮਿਊਜ਼ਿਕਲ ਡੌਕਟਰਜ਼ ਤੇ ਇੱਕਾ ਲੈ ਕੇ ਆ ਰਹੇ ਨੇ ਨਵਾਂ ਗੀਤ ‘FOCUS’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

ਸਤਵਿੰਦਰ ਬਿੱਟੀ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਹਨ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ। ਪ੍ਰਸ਼ੰਸਕ ਵੀ ਬਹੁਤ ਹੀ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦੀ ਉਡੀਕ ਕਰਦੇ ਰਹਿੰਦੇ ਨੇ।

 

View this post on Instagram

 

A post shared by Satwinder Bitti (@satwinder_bitti)

0 Comments
0

You may also like