ਸੁਖਵਿੰਦਰ ਸੁੱਖੀ ਦੇ ਕੈਨੇਡਾ ਸਥਿਤ ਘਰ ‘ਚ ਪਹੁੰਚੇ ਸਤਵਿੰਦਰ ਬੁੱਗਾ, ਤਸਵੀਰਾਂ ਕੀਤੀਆਂ ਸਾਂਝੀਆਂ

written by Shaminder | October 03, 2022 06:35pm

ਸੁਖਵਿੰਦਰ ਸੁੱਖੀ (Sukhwinder Sukhi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਕੁਝ ਤਸਵੀਰਾਂ ਆਪਣੇ ਫੇਸਬੁੱਕ ਪੇਜ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਗਾਇਕ ਦੋਸਤ ਸਤਵਿੰਦਰ ਬੁੱਗਾ ਦੇ ਨਾਲ ਨਜ਼ਰ ਆ ਰਹੇ ਹਨ । ਸੁਖਵਿੰਦਰ ਸੁੱਖੀ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਹੈ ।

sukhwinder sukhi, Image Source : FB

ਹੋਰ ਪੜ੍ਹੋ : ਸਿੱਧੂ ਮੂਸੇਵਾਲਾ  ਦੀ ਮਾਤਾ ਨੇ ਅੱਖਾਂ ਦੇ ਕੈਂਸਰ ਦੇ ਨਾਲ ਪੀੜਤ ਬੱਚੇ ਦਾ ਵੀਡੀਓ ਕੀਤਾ ਸਾਂਝਾ, ਮਦਦ ਲਈ ਸਭ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਇੱਕ ਕੈਪਸ਼ਨ ਵੀ ਲਿਖਿਆ ਹੈ । ਸੁਖਵਿੰਦਰ ਸੁੱਖੀ ਨੇ ਲਿਖਿਆ ਕਿ ‘ਆਦਰਯੋਗ ਸਤਵਿੰਦਰ ਬੁੱਗਾ ਭਾਜੀ ਨਾਲ ਸੂਰੇ ਕੈਨੇਡਾ ‘ਚ ਯਾਦਗਾਰੀ ਪਲ।ਧੰਨਵਾਦ ਭਾਜੀ ਸਾਡੇ ਨਾਲ ਸਮਾਂ ਬਿਤਾਉਣ ਦੇ ਲਈ’।

Satwinder Bugga Image Source: FB

ਹੋਰ ਪੜ੍ਹੋ : ਗੁਰਦਾਸ ਮਾਨ ਨੇ ਕੰਜਕ ਪੂਜਾ ਦੇ ਦੌਰਾਨ ਸਾਂਝੀ ਕੀਤੀ ਧੀਆਂ ਦੇ ਨਾਲ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਦੋਵਾਂ ਗਾਇਕਾਂ ਦੇ ਪ੍ਰਸ਼ੰਸਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸੁਖਵਿੰਦਰ ਸੁੱਖੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

sukhwinder sukhi with jasbir jassi image from instagram

ਸੁਖਵਿੰਦਰ ਸੁੱਖੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਨੂੰ ਲੈ ਕੇ ਵੀ ਚਰਚਾ ‘ਚ ਹਨ । ਉਹ ਇਸ ਫ਼ਿਲਮ ‘ਚ ਪਹਿਲੀ ਵਾਰ ਅਦਾਕਾਰੀ ਦੇ ਖੇਤਰ ‘ਚ ਨਿੱਤਰੇ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।

You may also like