ਸਤਵਿੰਦਰ ਬੁੱਗਾ ਨੇ ਆਪਣੇ ਗਾਇਕ ਸਾਥੀਆਂ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

Written by  Lajwinder kaur   |  July 14th 2021 10:28 AM  |  Updated: July 14th 2021 10:28 AM

ਸਤਵਿੰਦਰ ਬੁੱਗਾ ਨੇ ਆਪਣੇ ਗਾਇਕ ਸਾਥੀਆਂ ਦੇ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਤਵਿੰਦਰ ਬੁੱਗਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਪੁਰਾਣੀ ਯਾਦਾਂ ਦੀ ਪਟਾਰੀ ‘ਚੋਂ ਅਕਸਰ ਹੀ ਕੋਈ ਨਾ ਕੋਈ ਯਾਦ ਦਰਸ਼ਕਾਂ ਦੇ ਨਾਲ ਸਾਂਝਾ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਖ਼ਾਸ ਗਾਇਕ ਸਾਥੀਆਂ ਦੇ ਨਾਲ ਇੱਕ ਤਸਵੀਰ ਪੋਸਟ ਕੀਤੀ ਹੈ।

satwinder bugga old memory with rahul and snober kabir Image Source: facebook

ਹੋਰ ਪੜ੍ਹੋ : ਪੰਜਾਬੀਆਂ ਦੀ ਪੂਰੀ ਧੱਕ, ਗਾਇਕ ਦਿਲਜੀਤ ਦੋਸਾਂਝ ਨੇ ਇੰਟਰਨੈਸ਼ਨਲ ਕਲਾਕਾਰ Diamond Platnumz ਦੇ ਨਾਲ ਕੀਤੀ ਕਲੈਬੋਰੇਸ਼ਨ

ਹੋਰ ਪੜ੍ਹੋ :  ਇੱਕ ਹੋਰ ਨਵੀਂ ਫ਼ਿਲਮ ‘ਕਦੇ ਹਾਂ ਕਦੇ ਨਾ’ ਦਾ ਐਲਾਨ, ਸਿੰਗਾ ਅਤੇ ਸੰਜਨਾ ਸਿੰਘ ਫਸੇ ਭੰਬਲਭੂਸੇ ‘ਚ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਫ਼ਿਲਮ ਦਾ ਪੋਸਟਰ

satwinder bugga shared his old image Image Source: facebook

ਇਸ ਪੁਰਾਣੀ ਤਸਵੀਰ ‘ਚ ਉਨ੍ਹਾਂ ਦੇ ਨਾਲ ਫ਼ਿਰੋਜ਼ ਖ਼ਾਨ ਤੇ ਕੰਠ ਕਲੇਰ ਨਜ਼ਰ ਆ ਰਹੇ ਨੇ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਦੋ ਸੁਰੀਲੇ ਵੀਰ,,,❤’ । ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਵੱਡੀ ਗਿਣਤੀ ‘ਚ ਇਸ ਤਸਵੀਰ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਦੱਸ ਦਈਏ ਇਹ ਤਿੰਨੋਂ ਹੀ ਗਾਇਕ ਲੰਬੇ ਅਰਸੇ ਤੋਂ ਆਪਣੀ ਸਾਫ ਸੁਥਰੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ।

inside image of punjabi singer satwinder bugga Image Source: facebook

ਦੱਸ ਦਈਏ ਗਾਇਕ ਸਤਵਿੰਦਰ ਬੁੱਗਾ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ। ਉਹ ‘ਪਾਗਲ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network