90 ਦੇ ਦਹਾਕੇ 'ਚ ਕਈ ਹਿੱਟ ਗੀਤ ਦੇਣ ਵਾਲੇ ਪ੍ਰਸਿੱਧ ਗਾਇਕ ਸਤਵਿੰਦਰ ਬੁੱਗਾ ਨੇ ਵਿਆਹ ਦੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਪਤਨੀ ਨਾਲ ਤਸਵੀਰ

Written by  Shaminder   |  February 05th 2020 05:08 PM  |  Updated: February 05th 2020 05:08 PM

90 ਦੇ ਦਹਾਕੇ 'ਚ ਕਈ ਹਿੱਟ ਗੀਤ ਦੇਣ ਵਾਲੇ ਪ੍ਰਸਿੱਧ ਗਾਇਕ ਸਤਵਿੰਦਰ ਬੁੱਗਾ ਨੇ ਵਿਆਹ ਦੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਪਤਨੀ ਨਾਲ ਤਸਵੀਰ

ਗਾਇਕ ਸਤਵਿੰਦਰ ਬੁੱਗਾ ਅੱਜ ਆਪਣੀ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ। ਆਪਣੇ ਵਿਆਹ ਦੀ ਵਰ੍ਹੇਗੰਢ 'ਤੇ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਜਿਸ 'ਚ ਉਨ੍ਹਾਂ ਨੇ ਆਪਣੀ ਪਤਨੀ ਨੂੰ ਵਧਾਈ ਦਿੱਤੀ ਹੈ ।ਦੱਸ ਦਈਏ ਕਿ 90 ਦੇ ਦਹਾਕੇ 'ਚ ਗਾਇਕ ਸਤਵਿੰਦਰ ਬੁੱਗਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਹ ਹੁਣ ਵੀ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ ।

ਹੋਰ ਵੇਖੋ:ਗਾਇਕ ਸਤਵਿੰਦਰ ਬੁੱਗਾ ਪਰਿਵਾਰ ਸਣੇ ਪਹੁੰਚੇ ਗੁਰਦੁਆਰਾ ਬੇਰ ਸਾਹਿਬ ਸਾਹਿਬ,ਤਸਵੀਰਾਂ ਕੀਤੀਆਂ ਸਾਂਝੀਆਂ

https://www.facebook.com/SatwinderBugga/photos/rpp.237220426376154/2671076439657195/?type=3&theater

ਉਨ੍ਹਾਂ ਨੇ ਕਈ ਗੀਤ ਗਾਏ ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਅੱਜ ਵੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ ਨੇ ਗਾਇਕੀ ਦੇ ਗੁਰ ਚਰਨਜੀਤ ਆਹੁਜਾ,ਅਤੁਲ ਸ਼ਰਮਾ,ਸੁਰਿੰਦਰ ਬੱਚਨ ਤੋਂ ਸਿੱਖੇ।1998 ਤੋਂ ਉਨ੍ਹਾਂ ਨੇ ਆਪਣੇ ਸੰਗੀਤਕ ਸਫਰ ਦੀ ਸ਼ੁਰੂਆਤ ਕੀਤੀ । ਸਭ ਤੋਂ ਪਹਿਲੀ ਕੈਸੇਟ ਅਤੁਲ ਸ਼ਰਮਾ ਨੇ ਰਿਲੀਜ਼ ਕੀਤੀ ਸੀ ।

ਲਾਈਆਂ ਯਾਰਾਂ ਨੇ ਮਹਿਫਿਲਾਂ ਨਾਲ ਆਪਣੀ ਮੌਜੂਦਗੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕੀਤੀ ।ਘਰ ਪੈਸਿਆਂ ਦੀ ਕਮੀ ਨਹੀਂ ਸੀ ਜੁਆਇੰਟ ਪਰਿਵਾਰ ‘ਚ ਰਹਿਣ ਵਾਲੇ ਸਤਵਿੰਦਰ ਬੁੱਗਾ ਦੇ ਭਰਾ ਖੇਤੀਬਾੜੀ,ਕੰਬਾਇਨਾਂ ਹੋਰਨਾਂ ਸੂਬਿਆਂ ‘ਚ ਲਿਜਾਂਦੇ ਸਨ।

ਇਸ ਤੋਂ ਇਲਾਵਾ ਆੜਤ ਦਾ ਵੀ ਕੰਮ ਕਰਦੇ ਸਨ ਜਿਸ ‘ਚ ਸਤਵਿੰਦਰ ਬੁੱਗਾ ਵੀ ਹੱਥ ਵਟਾਉਂਦੇ ਸਨ । ਇਸ ਲਈ ਘਰ ਵਾਲਿਆਂ ਨੇ ਉਨ੍ਹਾਂ ਨੂੰ ਗੀਤ ਗਾਉਣ ‘ਚ ਕਦੇ ਵੀ ਕੋਈ ਅੜਿੱਕਾ ਨਹੀਂ ਪਾਇਆ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network