ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਏ ਗਾਇਕ ਸਤਵਿੰਦਰ ਬੁੱਗਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Written by  Lajwinder kaur   |  May 24th 2021 04:13 PM  |  Updated: May 24th 2021 04:21 PM

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਏ ਗਾਇਕ ਸਤਵਿੰਦਰ ਬੁੱਗਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੀ ਤਸਵੀਰਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਨੇ। ਗਾਇਕ ਸਤਵਿੰਦਰ ਬੁੱਗਾ ਜੋ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਏ ।

punjabi singer satwinder bugga facebook image image source-facebook

ਹੋਰ ਪੜ੍ਹੋ : ਪਿਉ-ਪੁੱਤ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦਾ ਅੰਮ੍ਰਿਤ ਮਾਨ ਦਾ ਨਵਾਂ ਗੀਤ ‘Baapu’ ਹੋਇਆ ਰਿਲੀਜ਼, ਹਰ ਕਿਸੇ ਨੂੰ ਆ ਰਿਹਾ ਹੈ ਖੂਬ ਪਸੰਦ,ਦੇਖੋ ਵੀਡੀਓ

inside image of satwinder bugga at gurdawar sahib image source-facebook

ਉਨ੍ਹਾਂ ਨੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਹੈ। ਉਨ੍ਹਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਪ੍ਰਸ਼ੰਸਕ ਕਮੈਂਟ ਕਰਕੇ ਪਰਮਾਤਮਾ ਅੱਗੇ ਅਰਦਾਸ ਕਰ ਰਹੇ ਨੇ।

inside image of punjabi singer satwinder bugga image source-facebook

ਦੱਸ ਦਈਏ ਗਾਇਕ ਸਤਵਿੰਦਰ ਬੁੱਗਾ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ। ਉਹ ‘ਪਾਗਲ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ। ਗਾਇਕ ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ। ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network