ਨਿਮਰਤ ਖਹਿਰਾ ਤੇ ਸਰਗੁਣ ਮਹਿਤਾ ਪੰਜਾਬੀ ਲੁੱਕ ‘ਚ ਢਾਹ ਰਹੀਆਂ ਨੇ ਕਹਿਰ, ਇਹ ਨਵੀਂ ਤਸਵੀਰ ਛਾਈ ਸੋਸ਼ਲ ਮੀਡੀਆ ‘ਤੇ

Written by  Lajwinder kaur   |  September 07th 2020 12:41 PM  |  Updated: September 07th 2020 12:48 PM

ਨਿਮਰਤ ਖਹਿਰਾ ਤੇ ਸਰਗੁਣ ਮਹਿਤਾ ਪੰਜਾਬੀ ਲੁੱਕ ‘ਚ ਢਾਹ ਰਹੀਆਂ ਨੇ ਕਹਿਰ, ਇਹ ਨਵੀਂ ਤਸਵੀਰ ਛਾਈ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕ ਤੇ ਅਦਾਕਾਰਾ ਨਿਮਰਤ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ਦੇ ਸ਼ੂਟ ਤੋਂ ਇੱਕ ਨਵੀਂ ਤਸਵੀਰ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ ।

ਇਸ ਤਸਵੀਰ ‘ਚ ਉਹ ਸਰਗੁਣ ਮਹਿਤਾ ਦੇ ਨਾਲ ਨਜ਼ਰ ਆ ਰਹੇ ਨੇ । ਦੋਵਾਂ ਅਦਾਕਾਰਾਂ ਪੇਂਡੂ ਪੰਜਾਬੀ ਲੁੱਕ ‘ਚ ਬਹੁਤ ਸ਼ਾਨਦਾਰ ਨਜ਼ਰ ਆ ਰਹੇ ਨੇ । ਦੋਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ । ਇਸ ਤਸਵੀਰ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

ਇਹ ਤਸਵੀਰ ‘ਸੌਂਕਣ ਸੌਂਕਣੇ’ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਤੋਂ ਹੈ । ਇਸ ਫ਼ਿਲਮ ‘ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਇਕੱਠੇ ਸਲਵੀਰ ਸਕਰੀਨ ਤੇ ਨਜ਼ਰ ਆਉਂਣਗੇ । ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ । ਅੰਬਰਦੀਪ ਸਿੰਘ ਨੇ ਹੀ ਇਸ ਫ਼ਿਲਮ ਦੀ ਕਹਾਣੀ ਲਿਖੀ ਹੈ । Amarjit Singh Saron ਵੱਲੋਂ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਜਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network