ਹੁਣ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ ! ਇੰਟੈਲੀਜੈਂਸ ਇਨਪੁੱਟ ਤੋਂ ਬਾਅਦ ਵਧਾਈ ਗਈ ਮੁਹਾਲੀ ਸਥਿਤ ਰਿਹਾਇਸ਼ ਦੀ ਸੁਰੱਖਿਆ

written by Shaminder | November 17, 2022 05:10pm

ਬੱਬੂ ਮਾਨ  (Babbu Maan) ਨੂੰ ਗੈਂਗਸਟਰਾਂ ਤੋਂ ਖਤਰਾ ਦੱਸਿਆ ਜਾ ਰਿਹਾ ਹੈ । ਜਿਸ ਤੋਂ ਬਾਅਦ ਪੰਜਾਬ ਦੇ ਮੁਹਾਲੀ ਸਥਿਤ ਬੱਬੂ ਮਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਇਨਪੁੱਟ ਇਟੈਂਲੀਜੈਂਸ ਦੇ ਵੱਲੋਂ ਦਿੱਤੇ ਗਏ ਹਨ । ਜਿਸ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾਈ ਗਈ ਹੈ ।ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਪਰ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।

Babbu Maan- Image Source : Google

ਹੋਰ ਪੜ੍ਹੋ : ਦੇਬੀਨਾ ਬੈਨਰਜੀ ਨੇ ਘਰ ‘ਚ ਕੀਤਾ ਆਪਣੀ ਨਵ-ਜਨਮੀ ਧੀ ਦਾ ਸਵਾਗਤ, ਵੇਖੋ ਤਸਵੀਰਾਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਕੁਝ ਗੈਂਗਸਟਰਾਂ ਦੇ ਵੱਲੋਂ ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ । ਇਸ ਤੋਂ ਇਲਾਵਾ ਹੋਰ ਕਈ ਗਾਇਕਾਂ ਨੂੰ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ । ਕੁਝ ਸਮਾਂ ਪਹਿਲਾਂ ਗੀਤਕਾਰ ਜਾਨੀ ਦੇ ਵੱਲੋਂ ਵੀ ਉਸ ਨੂੰ ਗੈਂਗਸਟਰਾਂ ਦੇ ਵੱਲੋਂ ਧਮਕੀਆਂ ਦਿੱਤੇ ਜਾਣ ਦੀ ਗੱਲ ਆਖੀ ਗਈ ਸੀ ।

Babbu Maan Image Source : Instagram

ਹੋਰ ਪੜ੍ਹੋ : ਗਾਇਕ ਸੁਖਸ਼ਿੰਦਰ ਸ਼ਿੰਦਾ,ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਨੇ ਦਲਜੀਤ ਕੌਰ ਦੇ ਦਿਹਾਂਤ ‘ਤੇ ਜਤਾਇਆ ਦੁੱਖ

ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਹਿੱਟ ਫ਼ਿਲਮਾਂ ਵੀ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ ।

babbu Maan-

ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਬੱਬੂ ਮਾਨ ਜਲਦ ਹੀ ਇੱਕ ਕਿਤਾਬ ਵੀ ਰਿਲੀਜ਼ ਕਰਨ ਜਾ ਰਹੇ ਹਨ । ਜੋ ਉਨ੍ਹਾਂ ਦੇ ਗੀਤਾਂ ਅਤੇ ਲਿਖਤਾਂ ‘ਤੇ ਅਧਾਰਿਤ ਹੋਵੇਗੀ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਸੀ ।

 

View this post on Instagram

 

A post shared by Babbu Maan (@babbumaaninsta)

You may also like