ਵੇਖੋ ਅਦਾਕਾਰਾ ਕਾਜਲ ਅਗਰਵਾਲ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ

Written by  Shaminder   |  October 31st 2020 12:02 PM  |  Updated: October 31st 2020 06:59 PM

ਵੇਖੋ ਅਦਾਕਾਰਾ ਕਾਜਲ ਅਗਰਵਾਲ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ

ਅਦਾਕਾਰਾ ਕਾਜਲ ਅਗਰਵਾਲ ਅਤੇ ਗੌਤਮ ਕਿਚਲੂ ਦੇ ਵਿਆਹ ਦੀ ਚਰਚਾ ਲੰਮੇ ਸਮੇਂ ਤੋਂ ਚਲੀ ਆ ਰਹੀ ਸੀ । ਇਹ ਵਿਆਹ ਸਪੰਨ ਹੋ ਗਿਆ । ਦੋਨੇਂ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ ।

kajal

ਆਪਣੇ ਵਿਆਹ ਦੌਰਾਨ ਗੌਤਮ ਕਿਚਲੂ ਸਫੇਦ ਰੰਗ ਦੀ ਸ਼ੇਰਵਾਨੀ ‘ਚ ਨਜ਼ਰ ਆਏ । ਵਰਮਾਲਾ ਦਾ ਰੰਗ ਵੀ ਸਫੇਦ ਰੱਖਿਆ ਗਿਆ ਸੀ । ਜਦੋਂਕਿ ਕਾਜਲ ਦੁਲਹਨ ਦੇ ਜੋੜੇ ‘ਚ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ । ਲਾਲ ਰੰਗ ਦੇ ਲਹਿੰਗਾ, ਮੱਥੇ ਤੇ ਪੱਟੀ, ਕਮਰਬੰਦ ਅਤੇ ਹੈਵੀ ਨੈਕਲਸ ਉਨ੍ਹਾਂ ਦੀ ਖੂਬਸੂਰਤੀ ਨੂੰ ਵਧਾ ਰਹੇ ਸਨ ।

ਹੋਰ ਪੜ੍ਹੋ : ਕਾਜਲ ਅਗਰਵਾਲ ਨੇ ਦੁਲਹਣ ਬਣਨ ਤੋਂ ਪਹਿਲਾਂ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ

kajal

ਵਿਆਹ ਦੀ ਵੈਡਿੰਗ ਵੈਨਿਊ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਸ ਦੀ ਸਜਾਵਟ ਵੀ ਫੁੱਲਾਂ ਨਾਲ ਕੀਤੀ ਗਈ ਹੈ ।ਇਸ ਤੋਂ ਪਹਿਲਾਂ ਉਨ੍ਹਾਂ ਦੀ ਮਹਿੰਦੀ ਅਤੇ ਹਲਦੀ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ ।

kajal

ਕਾਜਲ ਅਗਰਵਾਲ ਬਾਲੀਵੁੱਡ ਅਤੇ ਸਾਊਥ ਦੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ਅਤੇ ਸਿੰਘਮ ਫ਼ਿਲਮ ‘ਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network