ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

written by Lajwinder kaur | December 12, 2021

ਕੈਟਰੀਨਾ ਕੈਫ katrina kaif ਦੇ ਵਿਆਹ ਤੋਂ ਬਾਅਦ ਲੋਕ ਉਸ ਦੇ ਵਿਆਹ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਕੈਟਰੀਨਾ ਅਤੇ ਵਿੱਕੀ ਆਪਣੇ-ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੇ ਫੰਕਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕਰ ਰਹੇ ਹਨ। ਹਲਦੀ ਸੈਰੇਮਨੀ ਤੋਂ  ਬਾਅਦ ਦੋਵਾਂ ਨੇ ਆਪਣੀ ਮਹਿੰਦੀ ਸੈਰੇਮਨੀ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਪਸੰਦ ਕਰ ਰਹੇ ਹਨ।

ਹੋਰ ਪੜ੍ਹੋ : ਪਿਛਲੇ ਸਾਲ ਸ਼ਹਿਨਾਜ਼ ਨੇ ਇਸ ਤਰ੍ਹਾਂ ਮਨਾਇਆ ਸੀ ਸਿਧਾਰਥ ਸ਼ੁਕਲਾ ਦਾ ਜਨਮਦਿਨ, ਸੋਸ਼ਲ ਮੀਡੀਆ ‘ਤੇ ਟਰੈਂਡ ਕਰ ਰਿਹਾ ਹੈ #HBDSidharthShukla

katrina and vicky mehndi ceremony

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦਾ ਆਨੰਦ ਲੈ ਰਹੇ ਹਨ। ਇਸ ਦੌਰਾਨ ਦੋਹਾਂ ਸਿਤਾਰਿਆਂ ਨੇ ਆਪਣੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਜਿਸ 'ਚ ਕਾਫੀ ਮਸਤੀ ਦੇਖਣ ਨੂੰ ਮਿਲ ਸਕਦੀ ਹੈ। ਇਹ ਤਸਵੀਰਾਂ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ। ਪ੍ਰਸ਼ੰਸਕ ਆਪਣੇ ਚਹੇਤੇ ਸਿਤਾਰਿਆਂ ਦਾ ਇਹ ਅੰਦਾਜ਼ ਕਾਫੀ ਪਸੰਦ ਕਰ ਰਹੇ ਹਨ। ਤਸਵੀਰਾਂ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵਿੱਕੀ ਅਤੇ ਕੈਟ ਦਾ ਵਿਆਹ ਕਿੰਨਾ ਸ਼ਾਨਦਾਰ ਰਿਹਾ ਹੋਵੇਗਾ। ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

ਹੋਰ ਪੜ੍ਹੋ : ਫ਼ਿਲਮ ‘ਗਲਵੱਕੜੀ’ ਦਾ ਸ਼ਾਨਦਾਰ ਟ੍ਰੇਲਰ ਹੋਇਆ ਰਿਲੀਜ਼, ਬਿਲਕੁਲ ਵੱਖਰੇ ਸੁਭਾਅ ਰੱਖਣ ਵਾਲੇ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਕਿਵੇਂ ਨਿਭਾਉਣਗੇ ਪਿਆਰ!

actress katrina kaif

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੋਵਾਂ ਨੇ ਮਹਿੰਦੀ ਸੈਰੇਮਨੀ ਦੀਆਂ ਵੱਖ-ਵੱਖ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਹਾਲਾਂਕਿ ਉਨ੍ਹਾਂ ਨੇ ਇਸ ਦੇ ਨਾਲ ਕੈਪਸ਼ਨ ਉਹੀ ਰੱਖਿਆ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, 'ਮਹਿੰਦੀ ਤਾਂ ਸੱਜਦੀ ਜੇ ਨੱਚੇ ਸਾਰਾ ਟੱਬਰ', ਕੈਟਰੀਨਾ ਦੁਆਰਾ ਸ਼ੇਅਰ ਕੀਤੀਆਂ ਗਈਆਂ ਫੋਟੋਆਂ 'ਚ ਉਸ ਨੇ ਹਰੇ, ਗੁਲਾਬੀ, ਲਾਲ ਅਤੇ ਪੀਲੇ ਰੰਗਾਂ ਦਾ ਮਲਟੀ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ। ਉੱਧਰ ਵਿੱਕੀ ਕੌਸ਼ਲ ਵੀ ਮਹਿੰਦੀ ਰੰਗ ਵਾਲੇ ਆਉਟ ਫਿੱਟ 'ਚ ਬਹੁਤ ਹੀ ਜ਼ਿਆਦਾ ਹੈਂਡਸਮ ਨਜ਼ਰ ਆ ਰਹੇ ਨੇ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਨੇ।

 

 

View this post on Instagram

 

A post shared by Katrina Kaif (@katrinakaif)

 

You may also like