
Singer Kulwinder Billa news: ‘ਕਾਲੇ ਰੰਗ ਦਾ ਯਾਰ’ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਨਾਉਣ ਵਾਲੇ ਗਾਇਕ ਕੁਲਵਿੰਦਰ ਬਿੱਲਾ, ਜਿਨ੍ਹਾਂ ਨੇ ਹਾਲ ਵਿੱਚ ਆਪਣੇ ਵੈਡਿੰਗ ਐਨੀਵਰਸਿਰੀ ਸੈਲੀਬ੍ਰੇਟ ਕੀਤੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਇਨ੍ਹਾਂ ਤਸਵੀਰਾਂ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ।
ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜਿਨ੍ਹਾਂ ਨੇ ਆਪਣੀ ਦਮਦਾਰ ਗਾਇਕੀ ਦੇ ਨਾਲ ਲੱਖਾਂ ਹੀ ਦਿਲਾਂ ਵਿੱਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ। ਬਿੱਲਾ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਬਿੱਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਛੋਟੀ ਵੱਡੀ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਹਨ, ਪਰ ਗਾਇਕ ਆਪਣੇ ਪਰਿਵਾਰ ਨੂੰ ਲਾਈਮਲਾਈਟ ਤੋਂ ਦੂਰ ਰੱਖਦਾ ਹੈ।

ਕੁਲਵਿੰਦਰ ਬਿੱਲਾ ਨੇ ਹਾਲ ਹੀ 'ਚ ਪਤਨੀ ਰਾਵੀ ਕੌਰ ਦੇ ਨਾਲ ਵਿਆਹ ਦੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ 'ਚ ਬਿੱਲਾ ਆਪਣੀ ਪਤਨੀ ਰਾਵੀ ਤੇ ਧੀ ਸਾਂਝ ਕੌਰ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਤਵਸਵੀਰਾਂ ਨੂੰ ਫੈਨਜ਼ ਕਾਫੀ ਪਿਆਰ ਦੇ ਰਹੇ ਹਨ। ਇਸ ਖ਼ਾਸ ਮੌਕੇ ਉੱਤੇ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਕੁਲਵਿੰਦਰ ਬਿੱਲਾ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਵੈਡਿੰਗ ਐਨੀਵਰਸਿਰੀ ਦੀ ਵਧਾਈ ਦਿੱਤੀ ਹੈ।

ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ ਦੇਖ ਸਕਦੇ ਹੋ ਕੁਲਵਿੰਦਰ ਆਪਣੀ ਪਤਨੀ ਤੇ ਬੇਟੀ ਦੇ ਨਾਲ ਇੱਕ ਸ਼ਾਨਦਾਰ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਖ਼ਾਸ ਮੌਕੇ ਉੱਤੇ ਇਹ ਪਿਆਰਾ ਜਿਹਾ ਕਪਲ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਿਹਾ ਹੈ।

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਵੀ ਵਾਹ ਵਾਹੀ ਖੱਟ ਚੁਕੇ ਹਨ, ਉਹ ਆਪਣੀ ਅਦਾਕਾਰੀ ਦੇ ਜੌਹਰ ਕਈ ਫ਼ਿਲਮਾਂ ‘ਚ ਦਿਖਾ ਚੁੱਕੇ ਹਨ। ਉਹ ਇਸ ਸਾਲ 'ਚੱਲ ਜਿੰਦੀਏ' ਟਾਈਟਲ ਹੇਠ ਆਉਣ ਵਾਲੀ ਫ਼ਿਲਮ ਵਿੱਚ ਨੀਰੂ ਬਾਜਵਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।