Advertisment

ਸਾਨੀਆ ਮਿਰਜ਼ਾ ਦੀ ਭੈਣ ਅਨਮ ਤੇ ਅਸਦ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ

author-image
By Lajwinder kaur
New Update
ਸਾਨੀਆ ਮਿਰਜ਼ਾ ਦੀ ਭੈਣ ਅਨਮ ਤੇ ਅਸਦ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ
Advertisment
ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਜਿਨ੍ਹਾਂ ਨੇ ਵੀਰਵਾਰ ਨੂੰ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਦੇ ਬੇਟੇ ਅਸਦ ਨਾਲ ਨਿਕਾਹ ਕਰਵਾ ਲਿਆ ਹੈ। ਇਸ ਵਿਆਹ ‘ਚ ਦੋਵੇਂ ਪਰਿਵਾਰ ਅਤੇ ਕਰੀਬੀ ਦੋਸਤ ਹੀ ਸ਼ਾਮਿਲ ਹੋਏ ਸਨ।
 
View this post on Instagram
 

Arm ? @izhaan.mirzamalik

A post shared by Sania Mirza (@mirzasaniar) on

Advertisment
ਹੋਰ ਵੇਖੋ:ਤਸਵੀਰ ‘ਚ ਨਜ਼ਰ ਆ ਰਹੇ ਇਹ ਦੋਵੇਂ ਮੁੰਡੇ ਬਾਲੀਵੁੱਡ ਦੇ ਨੇ ਦਿੱਗਜ ਹੀਰੋ, ਪੰਜਾਬ ਨਾਲ ਰੱਖਦੇ ਨੇ ਸਬੰਧ, ਪਹਿਚਾਣੋ ਕੌਣ ਨੇ ਇਹ? ਵਿਆਹ ਤੋਂ ਬਾਅਦ ਰਿਸੈਪਸ਼ਨ ਪਾਰਟੀ ਹੈਦਰਾਬਾਦ ‘ਚ ਰੱਖੀ ਗਈ ਸੀ। ਬਾਲੀਵੁੱਡ ਦੀਆਂ ਫ਼ਿਲਮੀਂ ਹਸਤੀਆਂ ਰਿਸੈਪਸ਼ਨ ਪਾਰਟੀ 'ਚ ਪਹੁੰਚੀਆਂ ਸਨ। ਉਨ੍ਹਾਂ ਦੀ ਭੈਣ ਅਨਮ ਤੇ ਅਸਦ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਵੀ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।  ਸਾਨੀਆ ਮਿਰਜ਼ਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਉਹ ਡਾਰਕ ਮੈਰੂਨ ਰੰਗ ਦੇ ਲਹਿੰਗੇ ‘ਚ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਨੇ। ਇਸ ਤਸਵੀਰ ‘ਚ ਉਹ ਆਪਣੇ ਪੁੱਤਰ ਇਜ਼ਹਾਨ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਘੰਟੇ ‘ਚ ਹੀ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।
 
View this post on Instagram
 

Dream. #AbBasAnamHi

A post shared by Anam Mirza (@anammirzaaa) on

ਇਸ ਤੋਂ ਪਹਿਲਾਂ ਸਾਨੀਆ ਮਿਰਜ਼ਾ ਨੇ ਅਨਾਮ ਦੀ ਹਲਦੀ ਅਤੇ ਸੰਗੀਤ ਦੀਆਂ ਰਸਮਾਂ ਦੀਆਂ ਤਸਵੀਰਾਂ ਵੀ ਆਪਣੇ ਸ਼ੋਸਲ ਮੀਡੀਆ ਅਕਾਉਂਸ ਉੱਤੇ ਸ਼ੇਅਰ ਕੀਤੀਆਂ ਸਨ। ਜ਼ਿਕਰਯੋਗ ਹੈ ਕਿ ਅਨਮ ਮਿਰਜ਼ਾ ਦਾ ਪਹਿਲਾ ਵੀ ਨਿਕਾਹ ਹੋ ਚੁੱਕਿਆ ਹੈ। ਉਨ੍ਹਾਂ ਦਾ ਪਹਿਲਾ ਨਿਕਾਹ ਹੈਦਰਾਬਾਦ ਦੇ ਬਿਜ਼ਨੈੱਸਮੈਨ ਅਕਬਰ ਰਾਸ਼ਿਦ ਨਾਲ ਹੋਇਆ ਸੀ ਪਰ 2 ਸਾਲ ਬਾਅਦ ਹੀ ਉਹ ਵੱਖ ਹੋ ਗਏ ਸਨ। ਸਾਨੀਆ ਦੀ ਭੈਣ ਅਨਮ ਮਿਰਜ਼ਾ ਪੇਸ਼ੇ ਤੋਂ ਫੈਸ਼ਨ ਡਿਜ਼ਾਈਨਰ ਨੇ ਤੇ ਆਪਣਾ ਫੈਸ਼ਨ ਆਉੂਟਲੈਟ ਚਲਾਉਂਦੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment