ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ
ਗੁਰਬਾਜ਼ ਗਰੇਵਾਲ ਨਾਲ ਬੱਚਿਆਂ ਵਾਂਗ ਮਸਤੀ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ, ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਵੀਡੀਓ
ਪੰਜਾਬੀ ਫ਼ਿਲਮੀ ਤੇ ਮਿਊਜ਼ਿਕ ਜਗਤ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ (gippy grewal) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣਾ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਗੁਰਬਾਜ਼ ਗਰੇਵਾਲ Gurbaaz Grewal ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ।
Image Source: Instagram
ਇਸ ਵੀਡਓ ‘ਚ ਦੇਖ ਸਕਦੇ ਹੋ ਕਿ ਉਹ ਆਪਣੇ ਪੁੱਤਰ ਗੁਰਬਾਜ਼ ਦੇ ਨਾਲ ਬੁਲਬੁਲਾ ਯਾਨੀ ਕਿ ਗੁਬਾਰੇ ਫੁਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਪੰਜ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ। ਵੱਡੀ ਗਿਣਤੀ ‘ਚ ਕਲਾਕਾਰਾਂ ਤੇ ਪ੍ਰਸ਼ੰਸਕਾਂ ਦੇ ਕਮੈਂਟ ਆ ਚੁੱਕੇ ਨੇ। ਦਰਸ਼ਕਾਂ ਨੂੰ ਪਿਉ-ਪੁੱਤ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
Image Source: Instagram
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਆਉਣ ਵਾਲੇ ਸਮੇਂ ‘ਚ ਉਹ ‘ਪਾਣੀ ‘ਚ ਮਧਾਣੀ’, ‘ਫੱਟੇ ਦਿੰਦੇ ਚੱਕ ਪੰਜਾਬੀ’ ਤੇ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਆਪਣੀ ਮਿਊਜ਼ਿਕ ਐਲਬਮ ‘Limited Edition’ ‘ਚੋਂ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਕਰ ਰਹੇ ਨੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
